ਵਿਧਾਇਕ ਸ਼ੈਰੀ ਕਲਸੀ ਨੇ ਧੰਨ ਧੰਨ ਮਾਤਾ ਸੁਲੱਖਣੀ ਜੀ ਗੇਟ ਸੰਗਤਾਂ ਨੂੰ ਕੀਤਾ ਸਮਰਪਿਤ
ਵਿਧਾਇਕ ਸ਼ੈਰੀ ਕਲਸੀ ਨੇ ਕੀਤਾ ਸ਼ੁਕਰਾਨਾ, ਕਿਹਾ- ਬਟਾਲਾ ਦੇ ਵਿਕਾਸ ਤੇ ਧਾਰਮਿਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਯਤਨ ਜਾਰੀ ਬਟਾਲਾ, 18 ਸਤੰਬਰ (ਹਿੰ.ਸ.)| ਜਲੰਧਰ-ਬਟਾਲਾ ਬਾਈਪਾਸ ’ਤੇ ਨਵ-ਨਿਰਮਿਤ ਧੰਨ ਧੰਨ ਮਾਤਾ ਸੁਲੱਖਣੀ ਜੀ ਗੇਟ ਨੂੰ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ। ਗੇਟ ਦਾ ਸ਼ਾਨਦਾਰ ਉਦਘਾਟਨ ਬਟਾਲਾ
ਧੰਨ ਧੰਨ ਮਾਤਾ ਸੁਲੱਖਣੀ ਜੀ ਗੇਟ ਸੰਗਤਾਂ ਨੂੰ ਸਮਰਪਿਤ ਕਰਦੇ ਹੋਏ  ਵਿਧਾਇਕ ਸ਼ੈਰੀ ਕਲਸੀ ਤੇ ਹੋਰ।


ਵਿਧਾਇਕ ਸ਼ੈਰੀ ਕਲਸੀ ਨੇ ਕੀਤਾ ਸ਼ੁਕਰਾਨਾ, ਕਿਹਾ- ਬਟਾਲਾ ਦੇ ਵਿਕਾਸ ਤੇ ਧਾਰਮਿਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਯਤਨ ਜਾਰੀ

ਬਟਾਲਾ, 18 ਸਤੰਬਰ (ਹਿੰ.ਸ.)| ਜਲੰਧਰ-ਬਟਾਲਾ ਬਾਈਪਾਸ ’ਤੇ ਨਵ-ਨਿਰਮਿਤ ਧੰਨ ਧੰਨ ਮਾਤਾ ਸੁਲੱਖਣੀ ਜੀ ਗੇਟ ਨੂੰ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ। ਗੇਟ ਦਾ ਸ਼ਾਨਦਾਰ ਉਦਘਾਟਨ ਬਟਾਲਾ ਵਾਸੀਆਂ ਅਤੇ ਸੰਗਤਾਂ ਦੀ ਮੌਜੂਦਗੀ ਵਿੱਚ ਆਤਿਸ਼ਬਾਜ਼ੀ ਦੀ ਰੌਸ਼ਨੀ ਦੌਰਾਨ ਕੀਤਾ ਗਿਆ।

ਇਸ ਮੌਕੇ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਗੇਟ ਬਟਾਲਾ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਮਾਤਾ ਸੁਲੱਖਣੀ ਜੀ ਦੀਆਂ ਸਿੱਖਿਆਵਾਂ ਅਤੇ ਧਾਰਮਿਕ ਵਿਰਾਸਤ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।

ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਲੜੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਵਿੱਚ ਹੋਰ ਵੀ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਬਟਾਲਾ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਮੌਜੂਦ ਸੰਗਤਾਂ ਅਤੇ ਇਲਾਕਾ ਵਾਸੀਆਂ ਨੇ ਗੇਟ ਦੇ ਨਿਰਮਾਣ ਲਈ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ।

ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਅੰਮ੍ਰਤ ਕਲਸੀ, ਐਕਸੀਅਨ ਨਿਰਮਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ, ਧਾਰਮਿਕ ਆਗੂ ਅਤੇ ਸਥਾਨਕ ਵਸਨੀਕ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande