ਫਾਜ਼ਿਲਕਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਪਸ਼ੂਆਂ ਦੀ ਸਿਹਤ, ਸਾਂਭ-ਸੰਭਾਲ ਅਤੇ ਗੁਣਵੱਤਾ ਭਰਪੂਰ ਦੁੱਧ ਦੀ ਪੈਦਾਵਾਰ ਸਬੰਧੀ ਕੀਤਾ ਜਾਗਰੂਕ ਫਾਜ਼ਿਲਕਾ, 18 ਸਤੰਬਰ (ਹਿੰ.ਸ.)| ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਾਜ਼ਿਲਕਾ ਰਣਦੀਪ ਕੁਮਾ
ਜਾਗਰੂਕਤਾ ਕੈਂਪ ਦੌਰਾਨ ਜਾਣਕਾਰੀ ਦਿੰਦੇ ਹੋਏ ਮਾਹਿਰ।


ਪਸ਼ੂਆਂ ਦੀ ਸਿਹਤ, ਸਾਂਭ-ਸੰਭਾਲ ਅਤੇ ਗੁਣਵੱਤਾ ਭਰਪੂਰ ਦੁੱਧ ਦੀ ਪੈਦਾਵਾਰ ਸਬੰਧੀ ਕੀਤਾ ਜਾਗਰੂਕ

ਫਾਜ਼ਿਲਕਾ, 18 ਸਤੰਬਰ (ਹਿੰ.ਸ.)| ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਾਜ਼ਿਲਕਾ ਰਣਦੀਪ ਕੁਮਾਰ ਹਾਂਡਾ ਦੀ ਰਹਿਨੁਮਾਈ ਹੇਠ ਬਲਾਕ ਅਰਨੀਵਾਲਾ ਦੇ ਪਿੰਡ ਕੁਹਾੜਿਆਂ ਵਾਲੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਡੇਅਰੀ ਵਿਕਾਸ ਇੰਸਪੈਕਟਰ (ਗ੍ਰੇਡ-2) ਰਮਨਦੀਪ ਕੁਮਾਰ ਨੇ ਦੁੱਧ ਉਤਪਾਦਕਾਂ ਨੂੰ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਜਨ-ਹਿੱਤ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵਿਭਾਗ ਨਾਲ ਸੰਪਰਕ ਕਰਨ ਲਈ ਵੀ ਪ੍ਰੇਰਿਤ ਕੀਤਾ।

ਵੈਟਨਰੀ ਇੰਸਪੈਕਟਰ ਗੁਰਸ਼ੀਸ਼ ਕੌਰ ਨੇ ਪਸ਼ੂ ਪਾਲਕਾਂ ਨੂੰ ਪਸ਼ੂਆਂ ਵਿੱਚ ਹੋਣ ਵਾਲੀਆਂ ਵੱਖ-ਵੱਖ ਬਿਮਾਰੀਆਂ, ਉਨ੍ਹਾਂ ਦੀ ਪਛਾਣ ਅਤੇ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਸ਼ੂਆਂ ਦੀ ਸਹੀ ਸਾਂਭ-ਸੰਭਾਲ ਅਤੇ ਸਿਹਤਮੰਦ ਰੱਖਣ ਲਈ ਲੋੜੀਂਦੇ ਉਪਾਵਾਂ ਬਾਰੇ ਵੀ ਜਾਗਰੂਕ ਕੀਤਾ।

ਵੇਰਕਾ ਦੇ ਸੇਵਾਮੁਕਤ ਏਰੀਆ ਮੈਨੇਜਰ ਗੁਰਤੇਜ ਸਿੰਘ ਨੇ ਦੁੱਧ ਉਤਪਾਦਕਾਂ ਨੂੰ ਸਾਫ਼-ਸੁਥਰੇ ਅਤੇ ਗੁਣਵੱਤਾ ਭਰਪੂਰ ਦੁੱਧ ਦੀ ਪੈਦਾਵਾਰ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੁੱਧ ਦੀ ਗੁਣਵੱਤਾ ਕਾਇਮ ਰੱਖਣ ਲਈ ਸਫ਼ਾਈ ਅਤੇ ਪਸ਼ੂਆਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ।

ਇਸ ਮੌਕੇ ਬਾਨੀ ਡੇਅਰੀ ਦੇ ਨੁਮਾਇੰਦਿਆਂ ਚੰਨਪ੍ਰੀਤ ਸਿੰਘ ਅਤੇ ਲਵਦੀਪ ਸਿੰਘ ਨੇ ਆਪਣੀ ਸੰਸਥਾ ਦੇ ਕੰਮਕਾਜ ਅਤੇ ਦੁੱਧ ਉਤਪਾਦਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਕੈਂਪ ਦੇ ਵਿੱਚ ਪਿੰਡ ਕੁਹਾੜਿਆਂ ਵਾਲੀ ਦੀ ਸਰਪੰਚ ਜਸਵਿੰਦਰ ਕੌਰ ਅਤੇ ਨੰਬਰਦਾਰ ਪਰਮਾਨੰਦ ਨੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਅਤੇ ਕੈਂਪ ਵਿੱਚ ਸ਼ਾਮਲ ਸਮੂਹ ਦੁੱਧ ਉਤਪਾਦਕਾਂ ਦਾ ਧੰਨਵਾਦ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande