ਪੰਜਾਬ ਸਰਕਾਰ ਵਲੋਂ 8% ਡੀਏ ਦੇਣ ਦਾ ਫੈਸਲਾ ਮੁਲਾਜ਼ਮਾਂ ਦੇ ਸੰਘਰਸ਼ ਦੀ ਪਹਿਲੀ ਜਿੱਤ: ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 18 ਸਤੰਬਰ (ਹਿੰ.ਸ.)| ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵਲੋਂ 8% ਡੀਏ ਦੇਣ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਮੁਲਾਜ਼ਮ ਸੰਘਰਸ਼ ਦੀ ਪਹਿਲੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸੰਘਰਸ਼ ਕਾਰਨ ਹੀ ਸਰਕਾਰ ਇਹ ਫੈਸਲਾ ਲੈਣ ਲ਼ਈ ਮਜ਼ਬੂਰ ਹੋਈ ਹੈ।
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ


ਚੰਡੀਗੜ੍ਹ, 18 ਸਤੰਬਰ (ਹਿੰ.ਸ.)| ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵਲੋਂ 8% ਡੀਏ ਦੇਣ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਮੁਲਾਜ਼ਮ ਸੰਘਰਸ਼ ਦੀ ਪਹਿਲੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸੰਘਰਸ਼ ਕਾਰਨ ਹੀ ਸਰਕਾਰ ਇਹ ਫੈਸਲਾ ਲੈਣ ਲ਼ਈ ਮਜ਼ਬੂਰ ਹੋਈ ਹੈ।

ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੇ ਜ਼ੋਰਦਾਰ ਸੰਘਰਸ਼ ਨੇ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁਲਾਜ਼ਮਾਂ ਅੱਗੇ ਗੋਡੇ ਟੇਕਣ ਲਈ ਮਜ਼ਬੂਰ ਕੀਤਾ ਹੈ। ਉਨ੍ਹਾਂ ਕਿਹਾ ਸਰਕਾਰ ਦੀ ਮੁਲਾਜ਼ਮ ਮੰਗਾਂ ਤੋਂ ਬੇਰੁਖੀ ਕਾਰਨ ਹੀ ਮੁਲਾਜ਼ਮਾਂ ਨੇ ਸੰਘਰਸ਼ ਦਾ ਰਾਹ ਚੁਣਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਕੇਂਦਰੀ ਪੈਟਰਨ ਉੱਤੇ ਮੁਲਾਜ਼ਮਾਂ ਦਾ ਬਣਦਾ 60 ਫੀਸਦ ਦੇ ਹਿਸਾਬ ਨਾਲ ਬਕਾਇਆ ਦੇਣ ਦਾ ਵੀ ਜਲਦ ਐਲਾਨ ਕਰੇ। ਢਿੱਲੋਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਬਾਰੇ ਵੀ ਸਰਕਾਰ ਗੰਭੀਰਤਾ ਦਿਖਾਵੇ ਅਤੇ ਮੰਗਾਂ ਨੂੰ ਫੌਰੀ ਸਵਿਕਾਰ ਕਰੇ।

ਪੰਜਾਬ ਦੇ ਮੁਲਾਜ਼ਮਾਂ ਵਲੋਂ ਡੀਏ ਅਤੇ ਹੋਰ ਮੰਗਾਂ ਨੂੰ ਲੈ ਕੇ 7 ਅਗਸਤ ਨੂੰ ਚੰਡੀਗੜ੍ਹ ਵਿੱਚ ਇੱਕ ਵੱਡੀ ਰੋਸ ਰੈਲੀ ਕੀਤੀ ਗਈ ਸੀ ਅਤੇ 27 ਅਗਸਤ ਨੂੰ ਸਮੂਹਿਕ ਤੌਰ ‘ਤੇ ਛੁੱਟੀ ਲੈ ਸਰਕਾਰੀ ਦਫਤਰਾਂ ਦਾ ਕੰਮਕਾਜ ਠੱਪ ਕਰ ਦਿੱਤਾ ਗਿਆ ਸੀ।

27 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਨੂੰ ਜਲੰਧਰ ਵਿੱਚ ਮੀਟਿੰਗ ਦਾ ਸਮਾਂ ਦੇ ਕੇ ਐਨ ਆਖਰੀ ਸਮੇਂ ‘ਤੇ ਮੀਟਿੰਗ ਰੱਦ ਕਰ ਦਿੱਤੀ ਗਈ। ਇਸ ਤੋਂ ਬਾਅਦ ਮੁਲਾਜ਼ਮਾਂ ਨੂੰ ਕਾਰਨ ਦੱਸੋਂ ਨੋਟਿਸ ਵੀ ਜਾਰੀ ਕੀਤੇ ਗਏ। ਇਸ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਲਗਾਤਾਰ ਹੜਤਾਲ ‘ਤੇ ਜਾਣ ਦਾ ਐਲਾਨ ਕਰ ਦਿੱਤਾ।

ਇਸ ਹੜਤਾਲ ਦੇ ਦੂਜੇ ਦਿਨ ਕਾਰਨ ਦੱਸੋਂ ਨੋਟਿਸ ਵਾਪਸ ਲਏ ਜਾਣ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਸਮਾਪਤ ਕਰ ਦਿੱਤੀ ਸੀ । ਪਿਛਲੇ ਦਿਨੀਂ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਕੇ ਵੀ ਰੋਸ ਮੁਜ਼ਾਹਰਾ ਕੀਤਾ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande