ਪਿੰਡਾਂ ਨੂੰ ਸਾਫ਼-ਸੁਥਰਾ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਜ਼ਰੂਰੀ: ਹਰਦੀਪ ਸਿੰਘ ਮੁੰਡੀਆਂ
ਲੁਧਿਆਣਾ, 19 ਸਤੰਬਰ (ਹਿੰ.ਸ.)| ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਮੁੰਡੀਆਂ ਤੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੀਆਂ ਗ੍ਰ
ਪਿੰਡ ਮੁੰਡੀਆਂ ਤੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ


ਲੁਧਿਆਣਾ, 19 ਸਤੰਬਰ (ਹਿੰ.ਸ.)| ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਮੁੰਡੀਆਂ ਤੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਸਵੱਛਤਾ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਜੀਵਨ ਦਾ ਆਧਾਰ ਹੈ। ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਲਈ ਸਿਰਫ਼ ਸਰਕਾਰੀ ਵਿਭਾਗਾਂ ਦੇ ਯਤਨ ਕਾਫ਼ੀ ਨਹੀਂ ਹਨ, ਸਗੋਂ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਵੱਛਤਾ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੇ ਨਾਲ-ਨਾਲ ਕੂੜੇ ਦਾ ਸਹੀ ਨਿਪਟਾਰਾ ਕਰਨ ਅਤੇ ਸਫ਼ਾਈ ਸਬੰਧੀ ਚੰਗੀਆਂ ਆਦਤਾਂ ਅਪਣਾਉਣੀਆਂ ਚਾਹੀਦੀਆਂ ਹਨ।

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਵੱਛਤਾ ਸਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਮੁਹਿੰਮ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਗ੍ਰਾਮ ਪੰਚਾਇਤਾਂ ਨੂੰ ਸਥਾਨਕ ਪੱਧਰ ’ਤੇ ਸਵੱਛਤਾ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਪਿੰਡ ਵਾਸੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ।

ਇਸ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਡਲ ਦਫ਼ਤਰ ਨੰਬਰ-2 ਦੇ ਸੋਸ਼ਲ ਅਤੇ ਆਈ.ਈ.ਸੀ. ਵਿੰਗ ਵੱਲੋਂ ਸਵੱਛਤਾ ਸਬੰਧੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸਫ਼ਾਈ ਦੀ ਮਹੱਤਤਾ, ਸਾਫ਼ ਪਾਣੀ ਦੀ ਵਰਤੋਂ, ਸਿਹਤਮੰਦ ਜੀਵਨ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ।

ਵਿਭਾਗ ਵੱਲੋਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੌਰਾਨ ਹੋਣ ਵਾਲੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਆਪਣੇ ਪਿੰਡਾਂ ਨੂੰ ਸਾਫ਼-ਸੁਥਰਾ, ਸਿਹਤਮੰਦ ਤੇ ਸੁੰਦਰ ਬਣਾਉਣ ਲਈ ਸਾਂਝੇ ਯਤਨ ਕਰਨ।

‘ਸਵੱਛਤਾ ਹੀ ਸੇਵਾ-2026’ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਸਮਾਜ ਦੇ ਹਰ ਵਰਗ ਨੂੰ ਸਵੱਛਤਾ ਦੇ ਕਾਰਜਾਂ ਨਾਲ ਜੋੜਨਾ ਹੈ। ਮੁਹਿੰਮ ਦੀ ਸਫ਼ਲਤਾ ਲਈ ਪੰਚਾਇਤਾਂ, ਵਿਭਾਗੀ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਦੀ ਸਾਂਝੀ ਭਾਗੀਦਾਰੀ ਨੂੰ ਅਹਿਮ ਮੰਨਿਆ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande