ਫਰੀਦਕੋਟ ’ਚ ਸਿਰ ’ਤੇ ਵਾਰ ਕਰਕੇ ਵਿਅਕਤੀ ਦਾ ਕਤਲ, ਮਾਰਕੀਟ ਨੇੜਿਓਂ ਮਿਲੀ ਲਾਸ਼
ਫਰੀਦਕੋਟ, 19 ਸਤੰਬਰ (ਹਿੰ.ਸ.)| ਫਰੀਦਕੋਟ ਦੇ ਸਾਦਿਕ ਰੋਡ ’ਤੇ ਇੱਕ ਵਿਅਕਤੀ ਦਾ ਸਿਰ ’ਤੇ ਭਾਰੀ ਚੀਜ਼ ਨਾਲ ਵਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਲਾਸ਼ ਸ਼ਨੀਵਾਰ ਸਵੇਰੇ ਗਿਆਨੀ ਜੈਲ ਸਿੰਘ ਮਾਰਕੀਟ ਨੇੜਿਓਂ ਮਿਲੀ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਸਥਾਨਕ ਲੋਕਾਂ ਮੁਤਾਬਕ
ਮਾਰਕੀਟ ਨੇੜੇ ਪਈ ਮ੍ਰਿਤਕ ਦੀ ਲਾਸ਼।


ਫਰੀਦਕੋਟ, 19 ਸਤੰਬਰ (ਹਿੰ.ਸ.)| ਫਰੀਦਕੋਟ ਦੇ ਸਾਦਿਕ ਰੋਡ ’ਤੇ ਇੱਕ ਵਿਅਕਤੀ ਦਾ ਸਿਰ ’ਤੇ ਭਾਰੀ ਚੀਜ਼ ਨਾਲ ਵਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਲਾਸ਼ ਸ਼ਨੀਵਾਰ ਸਵੇਰੇ ਗਿਆਨੀ ਜੈਲ ਸਿੰਘ ਮਾਰਕੀਟ ਨੇੜਿਓਂ ਮਿਲੀ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਸਥਾਨਕ ਲੋਕਾਂ ਮੁਤਾਬਕ ਇਹ ਵਿਅਕਤੀ ਅਕਸਰ ਇਸ ਇਲਾਕੇ ਵਿੱਚ ਘੁੰਮਦਾ ਰਹਿੰਦਾ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ-2 ਦੀ ਪੁਲਿਸ ਟੀਮ ਅਤੇ ਐੱਸ.ਪੀ. ਸਿਟੀ ਨਰਿੰਦਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ ਕੁਝ ਰਾਹਗੀਰਾਂ ਨੇ ਮਾਰਕੀਟ ਨੇੜੇ ਇੱਕ ਵਿਅਕਤੀ ਨੂੰ ਮ੍ਰਿਤਕ ਹਾਲਤ ਵਿੱਚ ਪਿਆ ਦੇਖਿਆ। ਉਸ ਦੇ ਸਿਰ ’ਤੇ ਗੰਭੀਰ ਸੱਟ ਲੱਗੀ ਹੋਈ ਸੀ ਅਤੇ ਆਸ-ਪਾਸ ਖੂਨ ਦੇ ਨਿਸ਼ਾਨ ਮਿਲੇ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਦੇ ਸਿਰ ’ਤੇ ਕਿਸੇ ਭਾਰੀ ਚੀਜ਼ ਨਾਲ ਜ਼ੋਰਦਾਰ ਵਾਰ ਕੀਤੇ ਗਏ, ਜਿਸ ਕਾਰਨ ਉਸ ਦੀ ਮੌਤ ਹੋਈ। ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਅਤੇ ਹਮਲਾਵਰਾਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਐੱਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਆਸ-ਪਾਸ ਦੇ ਲੋਕਾਂ ਤੋਂ ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਇਸ ਇਲਾਕੇ ਵਿੱਚ ਹੀ ਰਹਿੰਦਾ ਜਾਂ ਘੁੰਮਦਾ ਸੀ। ਹਾਲਾਂਕਿ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਅਤੇ ਨਾ ਹੀ ਉਸ ਦੇ ਪਰਿਵਾਰ ਬਾਰੇ ਕੋਈ ਜਾਣਕਾਰੀ ਮਿਲੀ ਹੈ।

ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਸ਼ਨਾਖਤ ਦੇ ਨਾਲ-ਨਾਲ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਭਾਲ ਲਈ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਵਾਰਦਾਤ ਨਾਲ ਜੁੜੇ ਸੁਰਾਗ ਹਾਸਲ ਕਰਨ ਲਈ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande