ਫਰੀਦਕੋਟ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ 22 ਕਲੱਸਟਰਾਂ ਵਿੱਚ ਅਧਿਕਾਰੀ ਤਾਇਨਾਤ
ਹਰੇਕ ਪਿੰਡ ਵਿੱਚ ਨੋਡਲ ਅਫ਼ਸਰ ਨਿਯੁਕਤ, ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ : ਡਿਪਟੀ ਕਮਿਸ਼ਨਰਫਰੀਦਕੋਟ, 19 ਸਤੰਬਰ (ਹਿੰ.ਸ.)| ਜ਼ਿਲ੍ਹਾ ਫਰੀਦਕੋਟ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 22 ਕਲੱ
ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਰਾਹੁਲ ਚਾਬਾ


ਹਰੇਕ ਪਿੰਡ ਵਿੱਚ ਨੋਡਲ ਅਫ਼ਸਰ ਨਿਯੁਕਤ, ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ : ਡਿਪਟੀ ਕਮਿਸ਼ਨਰਫਰੀਦਕੋਟ, 19 ਸਤੰਬਰ (ਹਿੰ.ਸ.)| ਜ਼ਿਲ੍ਹਾ ਫਰੀਦਕੋਟ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 22 ਕਲੱਸਟਰ ਬਣਾਕੇ ਕਲੱਸਟਰ ਅਤੇ ਹਰੇਕ ਪਿੰਡ ਵਿੱਚ ਨੋਡਲ ਅਫ਼ਸਰ ਤਾਇਨਾਤ ਕਰ ਦਿੱਤੇ ਗਏ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਕਲੱਸਟਰ ਅਫ਼ਸਰਾਂ, ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕਰਨਗੇ। ਇਸ ਦੇ ਨਾਲ ਹੀ ਜੇਕਰ ਕੋਈ ਕਿਸਾਨ ਝੋਨੇ ਜਾਂ ਬਾਸਮਤੀ ਦੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਟੀਚਾ ਜ਼ਿਲ੍ਹਾ ਫਰੀਦਕੋਟ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਹੈ। ਉਨ੍ਹਾਂ ਕਲੱਸਟਰ ਅਫ਼ਸਰਾਂ ਨੂੰ ਆਪਣੇ-ਆਪਣੇ ਕਲੱਸਟਰ ਦੇ ਕਿਸੇ ਇੱਕ ਪਿੰਡ ਵਿੱਚ ਦਫ਼ਤਰ ਸਥਾਪਿਤ ਕਰਨ ਅਤੇ ਕਲੱਸਟਰ ਅਧੀਨ ਆਉਂਦੇ ਸਾਰੇ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨਾਲ ਨਿਯਮਤ ਮੀਟਿੰਗਾਂ ਕਰਨ ਦੀ ਹਦਾਇਤ ਕੀਤੀ।ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹਾ ਫਰੀਦਕੋਟ ਵਿੱਚ ਲਗਭਗ 1.16 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਬਿਜਾਈ ਕੀਤੀ ਗਈ ਹੈ, ਜਿਸ ਤੋਂ ਤਕਰੀਬਨ 7.45 ਲੱਖ ਟਨ ਪਰਾਲੀ ਪੈਦਾ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 76 ਫੀਸਦੀ ਕਮੀ ਦਰਜ ਕੀਤੀ ਗਈ ਸੀ ਅਤੇ ਸਿਰਫ਼ ਚਾਰ ਪਿੰਡ ਹੀ ਹੌਟ-ਸਪਾਟ ਪਿੰਡਾਂ ਦੀ ਸੂਚੀ ਵਿੱਚ ਸ਼ਾਮਲ ਹੋਏ ਸਨ।ਸਹਾਇਕ ਮੰਡੀਕਰਨ ਅਫ਼ਸਰ-ਕਮ-ਨੋਡਲ ਅਫ਼ਸਰ ਸਟੱਬਲ ਬਰਨਿੰਗ ਡਾ. ਗੁਰਪ੍ਰੀਤ ਸਿੰਘ ਨੇ ਮੀਟਿੰਗ ਵਿੱਚ ਮੌਜੂਦ ਕਲੱਸਟਰ ਅਫ਼ਸਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੌਰਾਨ ਕੀਤੀ ਜਾਣ ਵਾਲੀ ਕਾਰਵਾਈ ਅਤੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ।ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਉਪਲਬਧ ਤਰੀਕਿਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਐੱਸ.ਡੀ.ਐੱਮ. ਫਰੀਦਕੋਟ ਪੁਨੀਤ ਸ਼ਰਮਾ, ਐੱਸ.ਡੀ.ਐੱਮ. ਜੈਤੋ ਵਿਕਰਮਜੀਤ ਸਿੰਘ, ਵਾਤਾਵਰਣ ਇੰਜੀਨੀਅਰ ਰਮਨਦੀਪ ਸਿੱਧੂ ਅਤੇ ਸਹਾਇਕ ਵਾਤਾਵਰਣ ਇੰਜੀਨੀਅਰ ਸ਼ੁਭਕਰਮਨ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande