ਸਿੱਖਿਆ ਖੇਤਰ ਦੀਆਂ 10 ਯੂਨੀਅਨਾਂ ਨਾਲ ਵਿੱਤ ਮੰਤਰੀ ਚੀਮਾ ਨੇ ਕੀਤੀ ਮੀਟਿੰਗ
ਚੰਡੀਗੜ੍ਹ, 23 ਸਤੰਬਰ (ਹਿੰ.ਸ.)| ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਖੇਤਰ ਨਾਲ ਸਬੰਧਤ 10 ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਬਿਜਲੀ ਵਿਭਾਗ ਦੇ ਥਰਮਲ ਪਲਾਂਟ ਕਰਮਚਾਰੀ ਸੰਘ ਦੇ ਵਫ਼ਦ ਨਾਲ ਵੱਖ-ਵੱਖ ਮ
ਮੀਟਿੰਗ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ।


ਚੰਡੀਗੜ੍ਹ, 23 ਸਤੰਬਰ (ਹਿੰ.ਸ.)| ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਖੇਤਰ ਨਾਲ ਸਬੰਧਤ 10 ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਬਿਜਲੀ ਵਿਭਾਗ ਦੇ ਥਰਮਲ ਪਲਾਂਟ ਕਰਮਚਾਰੀ ਸੰਘ ਦੇ ਵਫ਼ਦ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਵੱਲੋਂ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਵਿੱਤ ਮੰਤਰੀ ਦੇ ਸਾਹਮਣੇ ਰੱਖੀਆਂ ਗਈਆਂ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਵੱਲੋਂ ਉਠਾਏ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਸਿੱਖਿਆ ਵਿਭਾਗ ਨਾਲ ਸਬੰਧਤ ਯੂਨੀਅਨਾਂ ਦੀਆਂ ਪ੍ਰਮੁੱਖ ਮੰਗਾਂ ਨਵੀਆਂ ਭਰਤੀਆਂ, ਬਦਲੀਆਂ, ਤਨਖਾਹ ਢਾਂਚੇ ਵਿੱਚ ਸੋਧ ਅਤੇ ਭਰਤੀਆਂ ਦੇ ਬੈਕਲਾਗ ਨਾਲ ਸਬੰਧਤ ਸਨ।

ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਅਰਜ਼ੀਆਂ ਮੰਗਣ ਸਬੰਧੀ ਇਸ਼ਤਿਹਾਰ ਜਲਦ ਜਾਰੀ ਕੀਤੇ ਜਾਣਗੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਪ੍ਰਕਿਰਿਆਵਾਂ ਬਿਨਾਂ ਦੇਰੀ ਪੂਰੀ ਕਰਨ ਅਤੇ ਜਿਨ੍ਹਾਂ ਮਾਮਲਿਆਂ ਵਿੱਚ ਕੈਬਨਿਟ ਦੀ ਪ੍ਰਵਾਨਗੀ ਲੋੜੀਂਦੀ ਹੈ, ਉਨ੍ਹਾਂ ਨੂੰ ਤੁਰੰਤ ਅੱਗੇ ਭੇਜਣ ਦੇ ਨਿਰਦੇਸ਼ ਦਿੱਤੇ।

ਭਰਤੀਆਂ ਦੇ ਬੈਕਲਾਗ ਸਬੰਧੀ ਮਾਮਲਿਆਂ ’ਤੇ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਸਮਾਜਿਕ ਸੁਰੱਖਿਆ, ਖੇਡਾਂ, ਰੱਖਿਆ ਸੇਵਾਵਾਂ ਭਲਾਈ ਅਤੇ ਪ੍ਰਸੋਨਲ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਲੰਬਿਤ ਮਾਮਲਿਆਂ ਦਾ ਜਲਦ ਹੱਲ ਕੱਢਣ ਲਈ ਕਿਹਾ। ਉਨ੍ਹਾਂ ਵੱਲੋਂ ਵਿਭਾਗੀ ਪੱਧਰ ’ਤੇ ਹੱਲ ਹੋ ਸਕਣ ਵਾਲੇ ਮਾਮਲਿਆਂ ਨੂੰ ਤਰਜੀਹ ਦੇਣ ਦੀ ਹਦਾਇਤ ਕੀਤੀ ਗਈ।

ਇਸੇ ਦੌਰਾਨ ਥਰਮਲ ਪਲਾਂਟ ਕਰਮਚਾਰੀ ਸੰਘ ਦੇ ਵਫ਼ਦ ਨਾਲ ਹੋਈ ਮੀਟਿੰਗ ਵਿੱਚ ਬਿਜਲੀ ਵਿਭਾਗ ਨਾਲ ਸਬੰਧਤ ਮੰਗਾਂ ’ਤੇ ਚਰਚਾ ਕੀਤੀ ਗਈ। ਚੀਮਾ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗਾਂ ਵਿੱਚ ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ, ਸਪੈਸ਼ਲ ਕਾਡਰ ਟੀਚਰ ਫਰੰਟ, ਹੈੱਡ ਮਾਸਟਰ ਐਸੋਸੀਏਸ਼ਨ (ਪੀਈਐਸ-II), ਸਰਕਾਰੀ ਸਕੂਲ ਲੈਬਾਰਟਰੀ ਸਟਾਫ਼ ਯੂਨੀਅਨ, ਈ.ਟੀ.ਟੀ. ਟੈੱਟ ਪਾਸ 5994 ਬੈਕਲਾਗ ਅਧਿਆਪਕ ਯੂਨੀਅਨ, ਦਫ਼ਤਰੀ ਕਰਮਚਾਰੀ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ, ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ ਅਤੇ ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਥਰਮਲ ਪਲਾਂਟ ਕਰਮਚਾਰੀ ਸੰਘ ਦੇ ਨੁਮਾਇੰਦਿਆਂ ਨੇ ਵੀ ਆਪਣੀਆਂ ਮੰਗਾਂ ਪੇਸ਼ ਕੀਤੀਆਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande