ਅਬੋਹਰ ’ਚ ਸਰਪੰਚ ਦੇ ਘਰ ਬਾਹਰ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਬਾਰੀ
ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਮਲਾ ਕਰਵਾਉਣ ਦਾ ਦੋਸ਼; ਪੁਲਿਸ ਨੇ ਤਿੰਨ ਖ਼ਿਲਾਫ਼ ਮਾਮਲਾ ਦਰਜ ਕੀਤਾ ਅਬੋਹਰ, 23 ਸਤੰਬਰ (ਹਿੰ.ਸ.)| ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਭਾਗਸਰ ਵਿੱਚ ਬੀਤੀ ਸ਼ਾਮ ਸਰਪੰਚ ਸੁਧੀਰ ਕੂਕਣਾ ਦੇ ਘਰ ਦੇ ਬਾਹਰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਬਾਰੀ ਕਰਨ ਦਾ ਮਾਮਲ
ਜਾਂਚ ਕਰਦੀ ਹੋਈ ਪੁਲਿਸ।


ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਮਲਾ ਕਰਵਾਉਣ ਦਾ ਦੋਸ਼; ਪੁਲਿਸ ਨੇ ਤਿੰਨ ਖ਼ਿਲਾਫ਼ ਮਾਮਲਾ ਦਰਜ ਕੀਤਾ

ਅਬੋਹਰ, 23 ਸਤੰਬਰ (ਹਿੰ.ਸ.)| ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਭਾਗਸਰ ਵਿੱਚ ਬੀਤੀ ਸ਼ਾਮ ਸਰਪੰਚ ਸੁਧੀਰ ਕੂਕਣਾ ਦੇ ਘਰ ਦੇ ਬਾਹਰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪਿੰਡ ਵਿੱਚ ਡਰ ਦਾ ਮਾਹੌਲ ਬਣ ਗਿਆ। ਬਹਾਵਵਾਲਾ ਪੁਲਿਸ ਨੇ ਸਰਪੰਚ ਦੇ ਬਿਆਨਾਂ ਦੇ ਆਧਾਰ ’ਤੇ ਉਨ੍ਹਾਂ ਦੇ ਹੀ ਪਿੰਡ ਦੇ ਅਰੁਣ ਮਾਕੜ ਅਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੇ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਨਾਮਜ਼ਦ ਅਰੁਣ ਮਾਕੜ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਸਰਪੰਚ ਸੁਧੀਰ ਕੂਕਣਾ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਨੂੰ ਉਨ੍ਹਾਂ ਦੇ ਘਰ ਵਿਧਾਇਕ ਦਾ ਇੱਕ ਪ੍ਰੋਗਰਾਮ ਹੋਣਾ ਸੀ। ਇਸ ਦੀਆਂ ਤਿਆਰੀਆਂ ਸਬੰਧੀ ਉਹ ਮੰਗਲਵਾਰ ਸ਼ਾਮ ਆਪਣੇ ਘਰ ਦੇ ਬਾਹਰ ਬੈਠੇ ਹੋਏ ਸਨ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਉਨ੍ਹਾਂ ਦੇ ਘਰ ਦੇ ਬਾਹਰ ਆਏ ਅਤੇ ਇੱਕ ਗੋਲੀ ਚਲਾਈ।

ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਸਰਪੰਚ ਬਚਾਅ ਲਈ ਘਰ ਦੇ ਅੰਦਰ ਚਲੇ ਗਏ। ਇਸ ਤੋਂ ਬਾਅਦ ਹਮਲਾਵਰਾਂ ਨੇ ਹੋਰ 3-4 ਗੋਲੀਆਂ ਚਲਾਈਆਂ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਜਦੋਂ ਆਸ-ਪਾਸ ਦੇ ਲੋਕ ਇਕੱਠੇ ਹੋਣ ਲੱਗੇ ਤਾਂ ਦੋਵੇਂ ਮੋਟਰਸਾਈਕਲ ਸਵਾਰ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਰਿਕਾਰਡ ਹੋ ਗਈ ਹੈ।

ਸਰਪੰਚ ਨੇ ਪੁਲਿਸ ਨੂੰ ਦੱਸਿਆ ਕਿ ਘਟਨਾ ਤੋਂ ਬਾਅਦ ਉਨ੍ਹਾਂ ਵੱਲੋਂ ਬਹਾਵਵਾਲਾ ਪੁਲਿਸ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅਰੁਣ ਮੱਕੜ ਨੇ ਕਥਿਤ ਤੌਰ ’ਤੇ ਅਣਪਛਾਤੇ ਨੌਜਵਾਨਾਂ ਰਾਹੀਂ ਉਨ੍ਹਾਂ ’ਤੇ ਹਮਲਾ ਕਰਵਾਇਆ ਹੈ। ਸਰਪੰਚ ਨੇ ਇਹ ਵੀ ਦੋਸ਼ ਲਗਾਇਆ ਕਿ ਇਸ ਤੋਂ ਪਹਿਲਾਂ ਵੀ ਅਰੁਣ ਮਾਕੜ ਵੱਲੋਂ ਕਥਿਤ ਤੌਰ ’ਤੇ ਅਣਪਛਾਤੇ ਵਿਅਕਤੀਆਂ ਰਾਹੀਂ ਉਨ੍ਹਾਂ ਨੂੰ ਧਮਕੀਆਂ ਦਿਵਾਈਆਂ ਗਈਆਂ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande