ਚੱਲਦੀ ਟਰੇਨ ਤੋਂ ਡਿੱਗਣ ਕਾਰਨ ਫਾਜ਼ਿਲਕਾ ਵਾਸੀ ਦੀ ਮੌਤ
ਬਠਿੰਡਾ, 25 ਸਤੰਬਰ (ਹਿੰ.ਸ.)| ਬਠਿੰਡਾ-ਅਬੋਹਰ ਰੇਲਵੇ ਲਾਈਨ ’ਤੇ ਪਿੰਡ ਬਹਿਮਣ ਦੀਵਾਨਾ ਨੇੜੇ ਚੱਲਦੀ ਟਰੇਨ ਤੋਂ ਡਿੱਗਣ ਕਾਰਨ ਇੱਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਜਿੰਦਰ ਕੁਮਾਰ (45) ਪੁੱਤਰ ਸੰਤ ਰਾਮ, ਵਾਸੀ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਉਹ ਦੇਹਰਾਦੂਨ ਵਿੱਚ ਡਰਾਈਵਰ ਵਜੋਂ
ਚੱਲਦੀ ਟਰੇਨ ਤੋਂ ਡਿੱਗਣ ਕਾਰਨ ਫਾਜ਼ਿਲਕਾ ਵਾਸੀ ਦੀ ਮੌਤ


ਬਠਿੰਡਾ, 25 ਸਤੰਬਰ (ਹਿੰ.ਸ.)| ਬਠਿੰਡਾ-ਅਬੋਹਰ ਰੇਲਵੇ ਲਾਈਨ ’ਤੇ ਪਿੰਡ ਬਹਿਮਣ ਦੀਵਾਨਾ ਨੇੜੇ ਚੱਲਦੀ ਟਰੇਨ ਤੋਂ ਡਿੱਗਣ ਕਾਰਨ ਇੱਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਜਿੰਦਰ ਕੁਮਾਰ (45) ਪੁੱਤਰ ਸੰਤ ਰਾਮ, ਵਾਸੀ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਉਹ ਦੇਹਰਾਦੂਨ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਸੀ।

ਥਾਣਾ ਜੀ.ਆਰ.ਪੀ. ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਰਜਿੰਦਰ ਕੁਮਾਰ ਪਿਛਲੇ ਕੁਝ ਸਮੇਂ ਤੋਂ ਦੇਹਰਾਦੂਨ ਵਿੱਚ ਆਪਣੀ ਭੈਣ ਕੋਲ ਰਹਿ ਕੇ ਡਰਾਈਵਿੰਗ ਦਾ ਕੰਮ ਕਰਦਾ ਸੀ। ਸ਼ੁੱਕਰਵਾਰ ਨੂੰ ਉਹ ਦੇਹਰਾਦੂਨ ਤੋਂ ਬਠਿੰਡਾ ਦੇ ਰਸਤੇ ਆਪਣੇ ਗ੍ਰਹਿ ਜ਼ਿਲ੍ਹੇ ਫਾਜ਼ਿਲਕਾ ਵਾਪਸ ਆ ਰਿਹਾ ਸੀ। ਇਸ ਦੌਰਾਨ ਟਰੇਨ ਜਦੋਂ ਬਹਿਮਣ ਦੀਵਾਨਾ ਨੇੜੇ ਪਹੁੰਚੀ ਤਾਂ ਅਚਾਨਕ ਸੰਤੁਲਨ ਵਿਗੜਨ ਕਾਰਨ ਉਹ ਚੱਲਦੀ ਟਰੇਨ ਤੋਂ ਹੇਠਾਂ ਡਿੱਗ ਗਿਆ। ਹਾਦਸੇ ਵਿੱਚ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੀ। ਇਸ ਦੇ ਨਾਲ ਹੀ ਥਾਣਾ ਜੀ.ਆਰ.ਪੀ. ਦੇ ਏ.ਐੱਸ.ਆਈ. ਗੁਰਪਾਲ ਸਿੰਘ ਵੀ ਪੁਲਿਸ ਟੀਮ ਸਮੇਤ ਘਟਨਾ ਸਥਾਨ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

ਸਹਾਰਾ ਟੀਮ ਵੱਲੋਂ ਮ੍ਰਿਤਕ ਦੀ ਲਾਸ਼ ਬਠਿੰਡਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਈ ਗਈ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਜੀ.ਆਰ.ਪੀ. ਪੁਲਿਸ ਅਨੁਸਾਰ ਮ੍ਰਿਤਕ ਦੀ ਭੈਣ ਦੇ ਬਿਆਨਾਂ ਅਤੇ ਪਰਿਵਾਰ ਵੱਲੋਂ ਕਿਸੇ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਨਾ ਕਰਵਾਉਣ ਦੀ ਇੱਛਾ ਜ਼ਾਹਰ ਕਰਨ ਤੋਂ ਬਾਅਦ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 194 ਤਹਿਤ ਲੋੜੀਂਦੀ ਕਾਗਜ਼ੀ ਕਾਰਵਾਈ ਪੂਰੀ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਨੇ ਲਾਸ਼ ਅੰਤਿਮ ਸੰਸਕਾਰ ਲਈ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande