ਫਾਜ਼ਿਲਕਾ ਵਿੱਚ ਭਿਆਨਕ ਸੜਕ ਹਾਦਸਾ, ਟੈਂਕਰ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
ਫਾਜ਼ਿਲਕਾ, 25 ਸਤੰਬਰ (ਹਿੰ.ਸ.)| ਫਾਜ਼ਿਲਕਾ ਜ਼ਿਲ੍ਹੇ ਦੇ ਕਸਬਾ ਅਰਨੀਵਾਲਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਮਹਾਰਾਜ ਵਾਲਾ ਵਾਸੀ ਕਰਨ ਵਜੋਂ ਹੋਈ ਹੈ। ਕਰਨ ਅਰਨੀਵਾਲਾ ਸਥਿਤ ਲੁੱਕ (ਕੋਲਤਾਰ) ਪਲਾਂਟ ਵਿੱਚ ਮੁੰਸ਼ੀ ਵਜੋਂ ਕੰਮ
ਫਾਜ਼ਿਲਕਾ ਵਿੱਚ ਭਿਆਨਕ ਸੜਕ ਹਾਦਸਾ, ਟੈਂਕਰ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ


ਫਾਜ਼ਿਲਕਾ, 25 ਸਤੰਬਰ (ਹਿੰ.ਸ.)| ਫਾਜ਼ਿਲਕਾ ਜ਼ਿਲ੍ਹੇ ਦੇ ਕਸਬਾ ਅਰਨੀਵਾਲਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਮਹਾਰਾਜ ਵਾਲਾ ਵਾਸੀ ਕਰਨ ਵਜੋਂ ਹੋਈ ਹੈ। ਕਰਨ ਅਰਨੀਵਾਲਾ ਸਥਿਤ ਲੁੱਕ (ਕੋਲਤਾਰ) ਪਲਾਂਟ ਵਿੱਚ ਮੁੰਸ਼ੀ ਵਜੋਂ ਕੰਮ ਕਰਦਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਕਰਨ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਕੰਮ ’ਤੇ ਜਾ ਰਿਹਾ ਸੀ। ਅਰਨੀਵਾਲਾ ਨੇੜੇ ਮੁੱਖ ਮਾਰਗ ’ਤੇ ਭਾਰੀ ਆਵਾਜਾਈ ਹੋਣ ਕਾਰਨ ਉਹ ਸੜਕ ਪਾਰ ਕਰਨ ਲਈ ਕਿਨਾਰੇ ’ਤੇ ਆਪਣਾ ਮੋਟਰਸਾਈਕਲ ਰੋਕ ਕੇ ਖੜ੍ਹਾ ਸੀ। ਇਸ ਦੌਰਾਨ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਪਾਣੀ ਦੇ ਟੈਂਕਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਭਿਆਨਕ ਸੀ ਕਿ ਕਰਨ ਮੋਟਰਸਾਈਕਲ ਸਮੇਤ ਟੈਂਕਰ ਦੇ ਹੇਠਾਂ ਆ ਗਿਆ। ਟੈਂਕਰ ਉਸ ਨੂੰ ਕੁਝ ਦੂਰੀ ਤੱਕ ਘਸੀਟਦਾ ਹੋਇਆ ਲੈ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਤੁਰੰਤ ਕਰਨ ਨੂੰ ਨੇੜਲੇ ਇੱਕ ਨਿੱਜੀ ਹਸਪਤਾਲ ਵਿੱਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸਥਾਨਕ ਲੋਕਾਂ ਅਨੁਸਾਰ ਮ੍ਰਿਤਕ ਕਰਨ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਛੋਟੇ ਬੱਚੇ ਹਨ। ਨੌਜਵਾਨ ਦੀ ਅਚਾਨਕ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਜਦਕਿ ਪਿੰਡ ਮਹਾਰਾਜ ਵਾਲਾ ਵਿੱਚ ਵੀ ਸੋਗ ਦੀ ਲਹਿਰ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਹਾਦਸੇ ਦਾ ਜਾਇਜ਼ਾ ਲਿਆ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਹਾਦਸੇ ਲਈ ਜ਼ਿੰਮੇਵਾਰ ਟੈਂਕਰ ਚਾਲਕ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੁਲਿਸ ਮੁਤਾਬਕ ਪ੍ਰਤੱਖਦਰਸ਼ੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande