
ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਕਰਵਾਇਆ ਜਾਵੇਗਾ ਪੂਰਾ
ਚੰਡੀਗੜ੍ਹ, 25 ਸਤੰਬਰ (ਹਿੰ.ਸ.)| ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਸ਼ੁੱਕਰਵਾਰ ਨੂੰ ਪਾਣੀਪਤ ਸੈਕਟਰ 6 ਸਥਿਤ ਕਬੀਰ ਹਾਸਟਲ ਵਿੱਚ ਮੌਜੁਦ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 26 ਅਕਤੂਬਰ ਸ਼ਨੀਵਾਰ ਨੂੰ ਕੁਰੂਕਸ਼ੇਤਰ ਵਿੱਚ ਮਹਾਰਿਸ਼ੀ ਵਾਲਮੀਕੀ ਜਯੰਤੀ ਆਯੋਜਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਨੂੰ ਸਰਕਾਰ ਨੇ ਬਹੁਤ ਧਿਆਨ ਨਾਲ ਸੁਣਿਆ ਹੈ ਅਤੇ ਸਾਰੀਆਂ ਮੰਗਾਂ ਜਲਦ ਤੋਂ ਜਲਦ ਪੂਰੀਆਂ ਕਰਵਾਈਆਂ ਜਾਣਗੀਆਂ।
ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰ ਪਾਸੇ ਵਿਕਾਸ ਕਾਰਜ ਹੋ ਰਹੇ ਹਨ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰੋਤਸਾਹਨ ਮਿਲਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਉੱਚ ਸਿੱਖਿਆ ਦਿਵਾਉਣ ਤਾਂ ਜੋ ਉਹ ਜੀਵਨ ਵਿੱਚ ਕਾਮਯਾਬ ਹੋ ਸਕਣ।
ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਨੇ ਕਿਹਾ ਕਿ ਸਿੱਖਿਆ, ਜਾਗਰੂਕਤਾ ਅਤੇ ਸੰਵਾਦ ਰਾਹੀਂ ਸਮਾਜ ਵਿੱਚ ਫੈਲੇ ਭੇਦਭਾਵ ਅਤੇ ਰੂੜੀਵਾਦੀ ਸੋਚ ਨੂੰ ਦੂਰ ਕੀਤਾ ਜਾ ਸਕਦਾ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਆਪਣੇ ਬੱਚਿਆਂ ਨੂੰ ਸਿੱਖਿਅਤ ਬਣਾਉਣਾ ਚਾਹੀਦਾ ਹੈ।
ਬੇਦੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਨੂੰ ਇੱਕ-ਦੂਜੇ ਦਾ ਸਤਿਕਾਰ ਕਰਦੇ ਹੋਏ ਰਲ-ਮਿਲ ਕੇ ਅੱਗੇ ਵਧਣਾ ਚਾਹੀਦਾ ਹੈ। ਸਮਾਜਿਕ ਭੇਦਭਾਵ, ਤੰਗ ਸੋਚ ਅਤੇ ਆਪਸੀ ਦੂਰੀ ਨੂੰ ਖ਼ਤਮ ਕਰਕੇ ਸਤਿਕਾਰ ਨਾਲ ਅੱਗੇ ਵਧਣਾ ਚਾਹੀਦਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH