ਮਾਮੂਲੀ ਤਕਰਾਰ ਤੋਂ ਬਾਅਦ ਦੋ ਔਰਤਾਂ ਨੂੰ ਕਾਰ ਨਾਲ ਕੁਚਲਿਆ, ਇਲਾਜ ਦੌਰਾਨ ਮੌਤ
ਤਰਨਤਾਰਨ, 25 ਸਤੰਬਰ (ਹਿੰ.ਸ.)| ਤਰਨਤਾਰਨ ਦੇ ਕਸਬਾ ਨੌਸ਼ਹਿਰਾ ਪੰਨੂਆਂ ਵਿੱਚ ਮਾਮੂਲੀ ਤਕਰਾਰ ਤੋਂ ਬਾਅਦ ਇੱਕ ਵਿਅਕਤੀ ਵੱਲੋਂ ਦੋ ਔਰਤਾਂ ਨੂੰ ਆਪਣੀ ਕਾਰ ਨਾਲ ਕੁਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਈਆਂ ਦੋਵੇਂ ਔਰਤਾਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਤੋਂ
ਮਾਮੂਲੀ ਤਕਰਾਰ ਤੋਂ ਬਾਅਦ ਦੋ ਔਰਤਾਂ ਨੂੰ ਕਾਰ ਨਾਲ ਕੁਚਲਿਆ, ਇਲਾਜ ਦੌਰਾਨ ਮੌਤ


ਤਰਨਤਾਰਨ, 25 ਸਤੰਬਰ (ਹਿੰ.ਸ.)| ਤਰਨਤਾਰਨ ਦੇ ਕਸਬਾ ਨੌਸ਼ਹਿਰਾ ਪੰਨੂਆਂ ਵਿੱਚ ਮਾਮੂਲੀ ਤਕਰਾਰ ਤੋਂ ਬਾਅਦ ਇੱਕ ਵਿਅਕਤੀ ਵੱਲੋਂ ਦੋ ਔਰਤਾਂ ਨੂੰ ਆਪਣੀ ਕਾਰ ਨਾਲ ਕੁਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਈਆਂ ਦੋਵੇਂ ਔਰਤਾਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਥਾਣਾ ਸਰਹਾਲੀ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਅੰਮ੍ਰਿਤਸਰ ਦੇ ਫੇਰੂਮਾਨ ਬਿਆਸ ਵਾਸੀ ਝਿਲਮਿਲ ਸਿੰਘ ਨੇ ਦੱਸਿਆ ਕਿ ਉਹ ਆਪਣੀ ਭੈਣ ਰਾਜਬੀਰ ਕੌਰ ਨੂੰ ਮਿਲਣ ਲਈ ਤਰਨਤਾਰਨ ਦੇ ਪਿੰਡ ਚੌਧਰੀਵਾਲਾ ਆਇਆ ਹੋਇਆ ਸੀ। ਰਾਜਬੀਰ ਕੌਰ ਦਾ ਵਿਆਹ ਪਿੰਡ ਦੇ ਹੀ ਭੁਪਿੰਦਰ ਸਿੰਘ ਨਾਲ ਹੋਇਆ ਹੋਇਆ ਹੈ।

ਝਿਲਮਿਲ ਸਿੰਘ ਮੁਤਾਬਕ ਉਸ ਦੀ ਭੈਣ ਰਾਜਬੀਰ ਕੌਰ ਅਤੇ ਉਸ ਦੀ ਸੱਸ ਸੁਰਜੀਤ ਕੌਰ, ਜੋ ਸਵਰਗੀ ਨਰਿੰਦਰ ਸਿੰਘ ਦੀ ਪਤਨੀ ਸੀ, ਕਿਸੇ ਕੰਮ ਲਈ ਆਪਣੇ ਗੁਆਂਢੀ ਬਲਦੇਵ ਸਿੰਘ ਉਰਫ਼ ਫੌਜੀ ਦੇ ਘਰ ਗਈਆਂ ਸਨ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਬਲਦੇਵ ਸਿੰਘ ਅਤੇ ਰਾਜਬੀਰ ਕੌਰ ਤੇ ਸੁਰਜੀਤ ਕੌਰ ਵਿਚਕਾਰ ਤਕਰਾਰ ਹੋ ਗਈ ਅਤੇ ਦੋਵੇਂ ਧਿਰਾਂ ਵਿਚ ਉੱਚੀ ਆਵਾਜ਼ ਵਿੱਚ ਬਹਿਸ ਹੋਣ ਲੱਗੀ।

ਬਿਆਨ ਮੁਤਾਬਕ ਬਹਿਸ ਦੌਰਾਨ ਬਲਦੇਵ ਸਿੰਘ ਕਥਿਤ ਤੌਰ ’ਤੇ ਗੁੱਸੇ ਵਿੱਚ ਆ ਗਿਆ। ਉਸ ਨੇ ਆਪਣੀ ਸਵਿਫਟ ਕਾਰ ਸਟਾਰਟ ਕੀਤੀ ਅਤੇ ਬਾਹਰ ਖੜ੍ਹੀਆਂ ਰਾਜਬੀਰ ਕੌਰ ਅਤੇ ਸੁਰਜੀਤ ਕੌਰ ’ਤੇ ਕਾਰ ਚੜ੍ਹਾ ਦਿੱਤੀ। ਟੱਕਰ ਕਾਰਨ ਦੋਵੇਂ ਔਰਤਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਘਟਨਾ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਮੁਲਜ਼ਮ ਕਾਰ ਛੱਡ ਕੇ ਫਰਾਰ ਹੋ ਗਿਆ।

ਗੰਭੀਰ ਹਾਲਤ ਵਿੱਚ ਦੋਵੇਂ ਔਰਤਾਂ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਰਾਜਬੀਰ ਕੌਰ ਅਤੇ ਸੁਰਜੀਤ ਕੌਰ ਦੋਵਾਂ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਹਾਲੀ ਦੇ ਐੱਸਐੱਚਓ ਰੋਹਨ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮੁਲਜ਼ਮ ਬਲਦੇਵ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਅਤੇ ਮਾਮਲੇ ਨਾਲ ਜੁੜੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande