ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 2 ਅਕਤੂਬਰ ਨੂੰ ਧੂਰੀ ਵਿੱਚ ਝੰਡਾ ਮਾਰਚ ਕਰਨ ਦਾ ਕੀਤਾ ਐਲਾਨ
ਖੰਨਾ, 26 ਸਤੰਬਰ (ਹਿੰ.ਸ.)| ਇਨਲਿਸਟਮੈਂਟ ਅਤੇ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ 2 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਹਲਕੇ ਧੂਰੀ ਵਿੱਚ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਦੇ ਸੂਬਾ ਆਗੂਆਂ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਬੋਰਡਾਂ ਵਿੱ
ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 2 ਅਕਤੂਬਰ ਨੂੰ ਧੂਰੀ ਵਿੱਚ ਝੰਡਾ ਮਾਰਚ ਕਰਨ ਦਾ ਕੀਤਾ ਐਲਾਨ


ਖੰਨਾ, 26 ਸਤੰਬਰ (ਹਿੰ.ਸ.)| ਇਨਲਿਸਟਮੈਂਟ ਅਤੇ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ 2 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਹਲਕੇ ਧੂਰੀ ਵਿੱਚ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਦੇ ਸੂਬਾ ਆਗੂਆਂ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਬੋਰਡਾਂ ਵਿੱਚ ਲੰਮੇ ਸਮੇਂ ਤੋਂ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮ ਨਿਯਮਤ ਮੁਲਾਜ਼ਮਾਂ ਵਾਂਗ ਸੇਵਾਵਾਂ ਨਿਭਾਅ ਰਹੇ ਹਨ, ਪਰ ਉਨ੍ਹਾਂ ਨੂੰ ਸਥਾਈ ਰੁਜ਼ਗਾਰ ਦਾ ਲਾਭ ਨਹੀਂ ਮਿਲ ਰਿਹਾ।

ਕਮੇਟੀ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਜਗਦੀਪ ਸਿੰਘ, ਲਛਮਣ ਸਿੰਘ, ਹਰਜਿੰਦਰਪਾਲ ਸਿੰਘ ਅਤੇ ਜਸਪ੍ਰੀਤ ਸਿੰਘ ਗਗਨ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾ ਰਿਹਾ ਹੈ।

ਆਗੂਆਂ ਨੇ ਮੰਗ ਕੀਤੀ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿੱਚ ਮਰਜ ਕਰਕੇ ਪੱਕਾ ਰੁਜ਼ਗਾਰ ਦਿੱਤਾ ਜਾਵੇ ਅਤੇ ਇਸ ਮਕਸਦ ਲਈ ‘ਪੰਜਾਬ ਰਾਜ ਆਊਟਸੋਰਸ ਪਰਸੋਨਲ ਬਿੱਲ-2026’ ਨੂੰ ਬਿਨਾਂ ਸ਼ਰਤ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਘੱਟੋ-ਘੱਟ ਉਜਰਤਾਂ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਦਿਆਂ ਮੁਲਾਜ਼ਮਾਂ ਦੀਆਂ ਤਨਖਾਹਾਂ ਨਿਰਧਾਰਤ ਕਰਨ ਦੀ ਮੰਗ ਕੀਤੀ ਗਈ।

ਕਮੇਟੀ ਨੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਲਈ ਈ.ਪੀ.ਐੱਫ. ਅਤੇ ਈ.ਐੱਸ.ਆਈ. ਦੀਆਂ ਸਹੂਲਤਾਂ ਲਾਗੂ ਕਰਨ ਦੀ ਮੰਗ ਵੀ ਕੀਤੀ। ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਰਕਾਰ ਨੂੰ ਮੰਗ-ਪੱਤਰ ਰਾਹੀਂ ਹੋਰ ਵੀ ਕਈ ਮੰਗਾਂ ਭੇਜੀਆਂ ਗਈਆਂ ਹਨ, ਜਿਨ੍ਹਾਂ ਨੂੰ ਤੁਰੰਤ ਹੱਲ ਕਰਨ ਦੀ ਲੋੜ ਹੈ। ਆਗੂਆਂ ਨੇ ਦੱਸਿਆ ਕਿ ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ 2 ਅਕਤੂਬਰ ਨੂੰ ਧੂਰੀ ਵਿਖੇ ਝੰਡਾ ਮਾਰਚ ਕੀਤਾ ਜਾਵੇਗਾ। ਇਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ, ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਦੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande