‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾਵੇਗਾ : ਡਿਪਟੀ ਸਪੀਕਰ ਰੌੜੀ
ਗੜ੍ਹਸ਼ੰਕਰ, 26 ਸਤੰਬਰ (ਹਿੰ.ਸ.)|ਗੜ੍ਹਸ਼ੰਕਰ ‘ਡੋਰ-ਟੂ-ਡੋਰ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਹਲਕਾ ਗੜ੍ਹਸ਼ੰਕਰ ਦੇ ਹਰ ਘਰ ਤੱਕ ਪਹੁੰਚਾਉਣ ਲਈ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤ
ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਸਕੀਮਾਂ ਘਰ-ਘਰ ਪਹੁੰਚਾਉਣ ਲਈ  ਮੀਟਿੰਗ ਦੌਰਾਨ ਡਿਪਟੀ ਸਪੀਕਰ ਰੌੜੀ


ਗੜ੍ਹਸ਼ੰਕਰ, 26 ਸਤੰਬਰ (ਹਿੰ.ਸ.)|ਗੜ੍ਹਸ਼ੰਕਰ ‘ਡੋਰ-ਟੂ-ਡੋਰ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਹਲਕਾ ਗੜ੍ਹਸ਼ੰਕਰ ਦੇ ਹਰ ਘਰ ਤੱਕ ਪਹੁੰਚਾਉਣ ਲਈ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦਾ ਅਸਲ ਲਾਭ ਤਾਂ ਹੀ ਲੋਕਾਂ ਤੱਕ ਪਹੁੰਚ ਸਕਦਾ ਹੈ, ਜਦੋਂ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਬਾਰੇ ਪੂਰੀ ਜਾਣਕਾਰੀ ਹੋਵੇ। ਇਸ ਲਈ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਸਿਰਫ਼ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਤੱਕ ਸੀਮਤ ਨਹੀਂ ਰਹੇਗੀ, ਸਗੋਂ ਲੋਕਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਅ ਵੀ ਸੁਣੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਸਬੰਧਤ ਵਿਭਾਗਾਂ ਰਾਹੀਂ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਇਸ ਮੁਹਿੰਮ ਦਾ ਅਹਿਮ ਹਿੱਸਾ ਹੋਵੇਗਾ।

ਡਿਪਟੀ ਸਪੀਕਰ ਰੌੜੀ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਲੋਕਾਂ ਤੱਕ ਪਹੁੰਚ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਲੋੜਵੰਦ ਵਿਅਕਤੀ ਸਰਕਾਰ ਦੀ ਲੋਕ-ਭਲਾਈ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇਗਾ।

ਇਸ ਮੌਕੇ ਮੀਟਿੰਗ ਵਿੱਚ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਅਤੇ ਵਰਕਰਾਂ ਨੇ ਮੁਹਿੰਮ ਨੂੰ ਹਲਕੇ ਦੇ ਹਰ ਪਿੰਡ ਅਤੇ ਵਾਰਡ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲੈ ਕੇ ਜਾਣ ਲਈ ਆਪਣੇ ਸੁਝਾਅ ਸਾਂਝੇ ਕੀਤੇ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਲੋਕਾਂ ਦੀ ਸੇਵਾ, ਹਲਕੇ ਦਾ ਵਿਕਾਸ ਅਤੇ ਸਰਕਾਰੀ ਸਹੂਲਤਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ‘ਮਾਨ ਦੇ ਮੁਨਾਫ਼ੇ’ ਡੋਰ-ਟੂ-ਡੋਰ ਮੁਹਿੰਮ ਨੂੰ ਹਲਕੇ ਵਿੱਚ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਸਮੂਹ ਪਿੰਡਾਂ ਦੇ ਪੰਚ ਸਰਪੰਚ ਅਤੇ ਪਾਰਟੀ ਵਰਕਰ ਸ਼ਾਮਿਲ ਸਨ!

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande