ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦੀ ਮਹਿਲਾ ਐਸਐਚਓ ਅਤੇ ਹੋਮਗਾਰਡ ਜਵਾਨ ਕੀਤਾ ਗ੍ਰਿਫ਼ਤਾਰ
ਮੋਗਾ, 27 ਸਤੰਬਰ (ਹਿੰ.ਸ.)| ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਦੇਰ ਰਾਤ ਕੋਟ ਈਸੇ ਖਾਂ ਥਾਣੇ ਦੀ ਐਸਐਚਓ ਇੰਸਪੈਕਟਰ ਸੁਨੀਤਾ ਬਾਵਾ ਅਤੇ ਉਸ ਦੇ ਗਨਮੈਨ ਹੋਮਗਾਰਡ ਜਵਾਨ ਗੁਰਅਵਤਾਰ ਸਿੰਘ ਨੂੰ ਕਥਿਤ ਤੌਰ ’ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਖ਼ਿਲਾਫ਼ ਭ੍ਰਿਸ਼ਟਾਚਾਰ
ਐਸਐਚਓ ਇੰਸਪੈਕਟਰ ਸੁਨੀਤਾ ਬਾਵਾ ਦੀ ਫਾਈਲ ਫੋਟੋ।


ਮੋਗਾ, 27 ਸਤੰਬਰ (ਹਿੰ.ਸ.)| ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਦੇਰ ਰਾਤ ਕੋਟ ਈਸੇ ਖਾਂ ਥਾਣੇ ਦੀ ਐਸਐਚਓ ਇੰਸਪੈਕਟਰ ਸੁਨੀਤਾ ਬਾਵਾ ਅਤੇ ਉਸ ਦੇ ਗਨਮੈਨ ਹੋਮਗਾਰਡ ਜਵਾਨ ਗੁਰਅਵਤਾਰ ਸਿੰਘ ਨੂੰ ਕਥਿਤ ਤੌਰ ’ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਅਨੁਸਾਰ, ਕੋਟ ਈਸੇ ਖਾਂ ਪੁਲਿਸ ਵੱਲੋਂ ਹਾਲ ਹੀ ਵਿੱਚ ਪਿੰਡ ਖੋਸਾ ਰਣਧੀਰ ਦੇ ਇੱਕ ਵਿਅਕਤੀ ਨੂੰ ਨਸ਼ਿਆਂ ਨਾਲ ਸਬੰਧਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਐਸਐਚਓ ਸੁਨੀਤਾ ਬਾਵਾ ਵੱਲੋਂ ਨੂਰਪੁਰ ਹਕੀਮਾ ਵਾਸੀ ਰਾਜਵਿੰਦਰ ਸਿੰਘ ਨੂੰ ਵੀ ਕੇਸ ਵਿੱਚ ਨਾਮਜ਼ਦ ਕਰਨ ਦੀ ਧਮਕੀ ਦਿੱਤੀ ਗਈ ਅਤੇ ਉਸ ਦਾ ਨਾਮ ਮਾਮਲੇ ਵਿੱਚੋਂ ਬਾਹਰ ਰੱਖਣ ਬਦਲੇ ਕਥਿਤ ਤੌਰ ’ਤੇ ਪੈਸਿਆਂ ਦੀ ਮੰਗ ਕੀਤੀ ਗਈ।

ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾ ਵੱਲੋਂ ਪਹਿਲਾਂ ਹੀ 50 ਹਜ਼ਾਰ ਰੁਪਏ ਦਿੱਤੇ ਜਾ ਚੁੱਕੇ ਸਨ। ਇਸ ਤੋਂ ਬਾਅਦ ਕਥਿਤ ਤੌਰ ’ਤੇ 50 ਹਜ਼ਾਰ ਰੁਪਏ ਹੋਰ ਮੰਗੇ ਗਏ। ਵਾਧੂ ਰਕਮ ਦੇਣ ਤੋਂ ਇਨਕਾਰ ਕਰਨ ਮਗਰੋਂ ਰਾਜਵਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਸ਼ਿਕਾਇਤ ਦਰਜ ਕਰਵਾਈ।

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਫਿਰੋਜ਼ਪੁਰ ਰੇਂਜ ਦੀ ਇੰਸਪੈਕਟਰ ਗਗਨਦੀਪ ਕੌਰ ਦੀ ਅਗਵਾਈ ਹੇਠ ਵਿਜੀਲੈਂਸ ਟੀਮ ਨੇ ਸ਼ਨੀਵਾਰ ਦੇਰ ਰਾਤ ਜੀਰਾ ਰੋਡ ’ਤੇ ਟਰੈਪ ਲਗਾਇਆ। ਵਿਜੀਲੈਂਸ ਅਨੁਸਾਰ, ਇਸ ਦੌਰਾਨ ਐਸਐਚਓ ਸੁਨੀਤਾ ਬਾਵਾ ਅਤੇ ਹੋਮਗਾਰਡ ਜਵਾਨ ਗੁਰਅਵਤਾਰ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਲੈਂਦਿਆਂ ਕਾਬੂ ਕੀਤਾ ਗਿਆ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ, ਐਸਐਚਓ ਪਹਿਲਾਂ ਤੋਂ ਹੀ ਆਪਣੇ ਗਨਮੈਨ ਰਾਹੀਂ ਕਥਿਤ ਤੌਰ ’ਤੇ ਰਿਸ਼ਵਤ ਲੈਣ ਸਬੰਧੀ ਸ਼ਿਕਾਇਤਾਂ ਨੂੰ ਲੈ ਕੇ ਜਾਂਚ ਦੇ ਘੇਰੇ ਵਿੱਚ ਸੀ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਕਥਿਤ ਤੌਰ ’ਤੇ ਇਸ ਮਾਮਲੇ ਨਾਲ ਜੁੜੇ ਹੋਰ ਮਾਮਲਿਆਂ ਵਿੱਚ ਵੀ ਕਿਸੇ ਤਰ੍ਹਾਂ ਦੀ ਗੈਰ-ਕਾਨੂੰਨੀ ਵਸੂਲੀ ਕੀਤੀ ਗਈ ਸੀ ਜਾਂ ਨਹੀਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande