ਲੁਧਿਆਣਾ ਵਿੱਚ ‘ਹਮਾਰੇ ਰਾਮ’ ਨੂੰ ਮਿਲਿਆ ਭਰਵਾਂ ਹੁੰਗਾਰਾ, ਮਨੀਸ਼ ਸਿਸੋਦੀਆ ਨੇ ਦਰਸ਼ਕਾਂ ਵਿਚਕਾਰ ਬੈਠ ਕੇ ਦੇਖਿਆ ਨਾਟਕ
ਲੁਧਿਆਣਾ, 27 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਭਾਰਤੀ ਸੰਸਕ੍ਰਿਤੀ ਅਤੇ ਅਧਿਆਤਮਿਕ ਵਿਰਾਸਤ ਨਾਲ ਲੋਕਾਂ ਨੂੰ ਜੋੜਨ ਦੇ ਉਦੇਸ਼ ਨਾਲ ਕਰਵਾਈ ਜਾ ਰਹੀ ਨਾਟਕ ਅਤੇ ਸੰਗੀਤਮਈ ਪੇਸ਼ਕਾਰੀ ‘ਹਮਾਰੇ ਰਾਮ’ ਨੂੰ ਲੁਧਿਆਣਾ ਵਿੱਚ ਭਰਵਾਂ ਹੁੰਗਾਰਾ ਮਿਲਿਆ। ਪੀ.ਏ.ਯੂ. ਦੇ ਡਾ. ਮਨਮੋਹਣ ਸਿੰਘ ਆਡੀਟੋਰੀਅਮ ਵਿੱਚ ਹੋ
‘ਹਮਾਰੇ ਰਾਮ ਪ੍ਰੋਗਰਾਮ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਅਦਾਕਾਰ।


ਲੁਧਿਆਣਾ, 27 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਭਾਰਤੀ ਸੰਸਕ੍ਰਿਤੀ ਅਤੇ ਅਧਿਆਤਮਿਕ ਵਿਰਾਸਤ ਨਾਲ ਲੋਕਾਂ ਨੂੰ ਜੋੜਨ ਦੇ ਉਦੇਸ਼ ਨਾਲ ਕਰਵਾਈ ਜਾ ਰਹੀ ਨਾਟਕ ਅਤੇ ਸੰਗੀਤਮਈ ਪੇਸ਼ਕਾਰੀ ‘ਹਮਾਰੇ ਰਾਮ’ ਨੂੰ ਲੁਧਿਆਣਾ ਵਿੱਚ ਭਰਵਾਂ ਹੁੰਗਾਰਾ ਮਿਲਿਆ। ਪੀ.ਏ.ਯੂ. ਦੇ ਡਾ. ਮਨਮੋਹਣ ਸਿੰਘ ਆਡੀਟੋਰੀਅਮ ਵਿੱਚ ਹੋਏ ਇਸ ਪ੍ਰੋਗਰਾਮ ਨੂੰ ਦੇਖਣ ਲਈ ਲੁਧਿਆਣਾ ਤੋਂ ਇਲਾਵਾ ਆਸ-ਪਾਸ ਦੇ ਇਲਾਕਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ।

ਪੇਸ਼ਕਾਰੀ ਦੇ ਦੂਜੇ ਦਿਨ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਦਰਸ਼ਕਾਂ ਵਿਚਕਾਰ ਬੈਠੇ ਅਤੇ ‘ਹਮਾਰੇ ਰਾਮ’ ਨਾਟਕ ਦਾ ਆਨੰਦ ਮਾਣਿਆ। ਇਸ ਮੌਕੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ, ਦਿੱਲੀ ‘ਆਪ’ ਦੇ ਪ੍ਰਧਾਨ ਸੌਰਭ ਭਾਰਦਵਾਜ, ਨਗਰ ਨਿਗਮ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਸਮੇਤ ਕਈ ਹੋਰ ਸ਼ਖਸੀਅਤਾਂ ਮੌਜੂਦ ਸਨ।

ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ‘ਹਮਾਰੇ ਰਾਮ’ ਸਿਰਫ਼ ਇੱਕ ਨਾਟਕ ਨਹੀਂ, ਸਗੋਂ ਭਾਰਤੀ ਸੰਸਕ੍ਰਿਤੀ, ਪਰੰਪਰਾਵਾਂ ਅਤੇ ਜੀਵਨ ਮੁੱਲਾਂ ਨੂੰ ਸਮਝਣ ਦਾ ਇੱਕ ਮਾਧਿਅਮ ਹੈ।

ਉਨ੍ਹਾਂ ਕਿਹਾ ਕਿ ਰਾਮਾਇਣ ਗਿਆਨ, ਸੰਸਕਾਰ ਅਤੇ ਜੀਵਨ ਮੁੱਲਾਂ ਦਾ ਸਦੀਵੀ ਸਰੋਤ ਹੈ। ਉਨ੍ਹਾਂ ਅਨੁਸਾਰ ਭਗਵਾਨ ਸ੍ਰੀ ਰਾਮ ਦਾ ਜੀਵਨ ਸੱਚ, ਧਰਮ, ਮਰਿਆਦਾ, ਤਿਆਗ, ਫਰਜ਼, ਕਰੁਣਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਰਾਮਾਇਣ ਦੇ ਸੰਦੇਸ਼ ਨੂੰ ਸਮਝ ਕੇ ਇਸ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ।

ਸਿਸੋਦੀਆ ਨੇ ਕਿਹਾ ਕਿ ਆਧੁਨਿਕ ਸਮੇਂ ਵਿੱਚ ਵੀ ਭਗਵਾਨ ਸ੍ਰੀ ਰਾਮ ਦੇ ਆਦਰਸ਼ ਪ੍ਰਸੰਗਿਕ ਹਨ ਅਤੇ ਸਮਾਜ ਨੂੰ ਬਿਹਤਰ ਦਿਸ਼ਾ ਦੇਣ ਵਿੱਚ ਯੋਗਦਾਨ ਪਾ ਸਕਦੇ ਹਨ।

ਇਸ ਮੌਕੇ ਉਨ੍ਹਾਂ ਅਦਾਕਾਰ ਆਸ਼ੂਤੋਸ਼ ਰਾਣਾ, ਰਾਹੁਲ ਆਰ. ਭੁੱਚਰ, ਤਰੁਣ ਖੰਨਾ ਸਮੇਤ ਪੂਰੀ ਕਲਾਕਾਰ ਟੀਮ ਦੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਲਾਕਾਰਾਂ ਨੇ ਆਪਣੀ ਅਦਾਕਾਰੀ ਰਾਹੀਂ ਰਾਮਾਇਣ ਦੇ ਪ੍ਰਸੰਗਾਂ ਅਤੇ ਭਗਵਾਨ ਸ੍ਰੀ ਰਾਮ ਦੇ ਚਰਿੱਤਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮੰਚ ’ਤੇ ਪੇਸ਼ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande