ਅਕਾਲੀਆਂ ਨੇ ਸੱਤਾ ਦੀ ਲਾਲਸਾ ਵਿੱਚ ਭਾਜਪਾ ਅੱਗੇ ਗੋਡੇ ਟੇਕੇ: ਬਲਬੀਰ ਸਿੱਧੂ
ਸੁਖਬੀਰ ਬਾਦਲ ’ਤੇ ਮੌਕਾਪ੍ਰਸਤੀ ਅਤੇ ਨਿੱਜਪ੍ਰਸਤੀ ਦੇ ਦੋਸ਼, ਸੰਭਾਵੀ ਅਕਾਲੀ-ਭਾਜਪਾ ਗਠਜੋੜ ’ਤੇ ਕਾਂਗਰਸ ਆਗੂ ਦਾ ਤਿੱਖਾ ਹਮਲਾ ਮੋਹਾਲੀ, 03 ਸਤੰਬਰ (ਹਿੰ.ਸ.)| ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵੀ ਗਠਜੋੜ ਦੀਆਂ ਚਰ
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ


ਸੁਖਬੀਰ ਬਾਦਲ ’ਤੇ ਮੌਕਾਪ੍ਰਸਤੀ ਅਤੇ ਨਿੱਜਪ੍ਰਸਤੀ ਦੇ ਦੋਸ਼, ਸੰਭਾਵੀ ਅਕਾਲੀ-ਭਾਜਪਾ ਗਠਜੋੜ ’ਤੇ ਕਾਂਗਰਸ ਆਗੂ ਦਾ ਤਿੱਖਾ ਹਮਲਾ

ਮੋਹਾਲੀ, 03 ਸਤੰਬਰ (ਹਿੰ.ਸ.)| ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵੀ ਗਠਜੋੜ ਦੀਆਂ ਚਰਚਾਵਾਂ ਨੂੰ ਲੈ ਕੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਇਕੱਠੀਆਂ ਵੀ ਹੋ ਜਾਣ ਤਾਂ ਵੀ ਪੰਜਾਬ ਦੇ ਲੋਕ ਉਨ੍ਹਾਂ ਨੂੰ ਸਵੀਕਾਰ ਨਹੀਂ ਕਰਨਗੇ, ਕਿਉਂਕਿ ਸੂਬੇ ਦੇ ਲੋਕ ਇਨ੍ਹਾਂ ਦੋਹਾਂ ਪਾਰਟੀਆਂ ਨੂੰ ਕਈ ਵਾਰ ਨਕਾਰ ਚੁੱਕੇ ਹਨ।

ਬਲਬੀਰ ਸਿੱਧੂ ਨੇ ਦੋਸ਼ ਲਗਾਇਆ ਕਿ ਸੱਤਾ ਹਾਸਲ ਕਰਨ ਦੀ ਲਾਲਸਾ ਵਿੱਚ ਅਕਾਲੀ ਦਲ ਨੇ ਭਾਜਪਾ ਅੱਗੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਤੋਂ ਬਾਅਦ ਹੁਣ ਮੁੜ ਭਾਜਪਾ ਨਾਲ ਨੇੜਤਾ ਵਧਾਉਣਾ ਮੌਕਾਪ੍ਰਸਤੀ ਅਤੇ ਨਿੱਜਪ੍ਰਸਤੀ ਦੀ ਰਾਜਨੀਤੀ ਨੂੰ ਦਰਸਾਉਂਦਾ ਹੈ।

ਸਿੱਧੂ ਨੇ ਕਿਹਾ ਕਿ ਅਕਾਲੀ ਦਲ ਕਿਸੇ ਸਮੇਂ ਸੂਬਿਆਂ ਦੀ ਖੁਦਮੁਖਤਿਆਰੀ ਦੀ ਗੱਲ ਕਰਦਾ ਸੀ, ਪਰ ਹੁਣ ਉਹ ਉਨ੍ਹਾਂ ਨੀਤੀਆਂ ਵਾਲੀ ਭਾਜਪਾ ਨਾਲ ਗਠਜੋੜ ਲਈ ਤਿਆਰ ਨਜ਼ਰ ਆ ਰਿਹਾ ਹੈ, ਜਿਨ੍ਹਾਂ ਨੂੰ ਕਾਂਗਰਸੀ ਆਗੂ ਮੁਤਾਬਕ ਸੂਬਿਆਂ ਦੇ ਅਧਿਕਾਰਾਂ ਲਈ ਚੁਣੌਤੀ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਗਠਜੋੜ ਪੰਜਾਬ ਦੀਆਂ ਖੇਤਰੀ ਭਾਵਨਾਵਾਂ ਅਤੇ ਹਿੱਤਾਂ ਦੇ ਉਲਟ ਹੋਵੇਗਾ।

ਸੀਨੀਅਰ ਕਾਂਗਰਸੀ ਆਗੂ ਨੇ ਦਾਅਵਾ ਕੀਤਾ ਕਿ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਚੱਲ ਰਹੀ ਹੈ ਕਿ ਭਾਜਪਾ ਵੱਲੋਂ ਅਕਾਲੀ ਦਲ ਅੱਗੇ ਤਿੰਨ ਖੇਤੀ ਕਾਨੂੰਨਾਂ ਦੀ ਵਿਰੋਧਤਾ ਛੱਡਣ ਦੀ ਸ਼ਰਤ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਲੰਬਾ ਸੰਘਰਸ਼ ਕੀਤਾ ਸੀ ਅਤੇ ਕਈ ਕਿਸਾਨਾਂ ਦੀਆਂ ਜਾਨਾਂ ਗਈਆਂ ਸਨ।

ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਨਾਲ ਸਬੰਧਤ ਘਟਨਾਵਾਂ ਨੂੰ ਨਹੀਂ ਭੁੱਲੇ। ਇਸੇ ਤਰ੍ਹਾਂ ਦਿੱਲੀ ਦੀਆਂ ਸਰਹੱਦਾਂ ’ਤੇ ਚੱਲੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨਾਲ ਹੋਏ ਵਿਵਹਾਰ ਅਤੇ ਸੰਘਰਸ਼ ਵਿੱਚ ਹੋਈਆਂ ਮੌਤਾਂ ਨੂੰ ਵੀ ਲੋਕਾਂ ਦੀ ਯਾਦ ਵਿੱਚੋਂ ਮਿਟਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦਾ ਪਿਛਲਾ ਤਜਰਬਾ ਵੀ ਪੰਜਾਬ ਦੇ ਹੱਕਾਂ ਅਤੇ ਸੂਬੇ ਨਾਲ ਸਬੰਧਤ ਮਸਲਿਆਂ ਦੇ ਹੱਲ ਦੀ ਬਜਾਏ ਹੋਰ ਉਲਝਣਾਂ ਪੈਦਾ ਕਰਨ ਵਾਲਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਦੋਵੇਂ ਪਾਰਟੀਆਂ ਨੂੰ ਇਹ ਭੁਲੇਖਾ ਨਹੀਂ ਰੱਖਣਾ ਚਾਹੀਦਾ ਕਿ ਮੁੜ ਇਕੱਠੇ ਹੋ ਕੇ ਉਹ ਪੰਜਾਬ ਵਿੱਚ ਸਰਕਾਰ ਬਣਾ ਲੈਣਗੀਆਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande