ਪੰਜਾਬ ਦੇ ਗੁਰਦੁਆਰਾ ਸਾਹਿਬ ਤੇ ਪੁਰਾਤਨ ਸ਼ਿਵ ਮੰਦਰ ਵਿੱਚ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ
ਪੰਜਾਬ-ਹਰਿਆਣਾ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ, ਧਰਮ-ਜਾਤੀ ਤੋਂ ਉੱਪਰ ਉੱਠ ਕੇ ਏਕਤਾ ਤੇ ਸਦਭਾਵਨਾ ਦਾ ਦਿੱਤਾ ਸੱਦਾ ਚੰਡੀਗੜ੍ਹ, 03 ਸਤੰਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਪੰਜਾਬ ਦੇ ਰਾਏਪੁਰ ਸਥਿਤ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬੀਬੀ ਸ਼ਰਨ ਕ
ਗੁਰਦੁਆਰਾ ਸਾਹਿਬ ਵਿਖੇ  ਨਤਮਸਤਕ ਹੁੰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ


ਪੰਜਾਬ-ਹਰਿਆਣਾ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ, ਧਰਮ-ਜਾਤੀ ਤੋਂ ਉੱਪਰ ਉੱਠ ਕੇ ਏਕਤਾ ਤੇ ਸਦਭਾਵਨਾ ਦਾ ਦਿੱਤਾ ਸੱਦਾ

ਚੰਡੀਗੜ੍ਹ, 03 ਸਤੰਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਪੰਜਾਬ ਦੇ ਰਾਏਪੁਰ ਸਥਿਤ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਜੀ ਵਿਖੇ ਮੱਥਾ ਟੇਕਿਆ ਅਤੇ ਮਹਾਨ ਸ਼ਹੀਦ ਬੀਬੀ ਸ਼ਰਨ ਕੌਰ ਜੀ ਦੀ ਸ਼ਹਾਦਤ ਨੂੰ ਨਮਨ ਕੀਤਾ। ਇਸ ਉਪਰੰਤ ਉਨ੍ਹਾਂ ਲਖਨੋ ਸਥਿਤ ਪੁਰਾਤਨ ਸ਼ਿਵ ਮੰਦਰ ਡੇਰਾ ਬਾਬਾ ਉਨੇਦ ਗਿਰੀ ਜੀ ਵਿਖੇ ਵੀ ਮੱਥਾ ਟੇਕਿਆ। ਉਨ੍ਹਾਂ ਪੰਜਾਬ, ਹਰਿਆਣਾ ਸਮੇਤ ਪੂਰੇ ਦੇਸ਼ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਕਾਮਨਾ ਕੀਤੀ।

ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਬੀ ਸ਼ਰਨ ਕੌਰ ਜੀ ਦਾ ਜੀਵਨ ਅਤੇ ਬਲਿਦਾਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਔਖੇ ਹਾਲਾਤਾਂ ਵਿੱਚ ਵੀ ਫਰਜ਼ ਤੋਂ ਪਿੱਛੇ ਨਾ ਹਟਣਾ ਅਤੇ ਮਾਨਵਤਾ ਦੀ ਸੇਵਾ ਲਈ ਆਪਣਾ ਸਭ ਕੁਝ ਕੁਰਬਾਨ ਕਰ ਦੇਣਾ ਹੀ ਅਸਲ ਬਹਾਦਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ, ਹੁਨਰ ਵਿਕਾਸ ਅਤੇ ਰਾਸ਼ਟਰ ਨਿਰਮਾਣ ਨਾਲ ਜੁੜਨ ਦੀ ਅਪੀਲ ਕੀਤੀ।

ਸ਼ਿਵ ਮੰਦਰ ਵਿੱਚ ਨਤਮਸਤਕ ਹੋਣ ਮੌਕੇ ਸੈਣੀ ਨੇ ਕਿਹਾ ਕਿ ਭਗਵਾਨ ਸ਼ਿਵ ਤਿਆਗ, ਸ਼ਕਤੀ, ਸੰਜਮ ਅਤੇ ਮਾਨਵਤਾ ਦੇ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਭਾਰਤੀ ਪਰੰਪਰਾਵਾਂ ਸਾਨੂੰ ਆਪਣੇ ਨਿੱਜੀ ਹਿੱਤਾਂ ਤੋਂ ਪਹਿਲਾਂ ਸਮਾਜ ਅਤੇ ਰਾਸ਼ਟਰ ਦੇ ਹਿੱਤਾਂ ਨੂੰ ਤਰਜੀਹ ਦੇਣ ਦਾ ਸੰਦੇਸ਼ ਦਿੰਦੀਆਂ ਹਨ।

ਮੁੱਖ ਮੰਤਰੀ ਨੇ ਪੰਜਾਬ ਅਤੇ ਹਰਿਆਣਾ ਦੇ ਸਬੰਧਾਂ ਨੂੰ ਸਾਂਝੇ ਇਤਿਹਾਸ, ਸੱਭਿਆਚਾਰ ਅਤੇ ਭਾਈਚਾਰੇ ਨਾਲ ਜੋੜਦਿਆਂ ਕਿਹਾ ਕਿ ਦੋਵੇਂ ਸੂਬਿਆਂ ਦੇ ਲੋਕਾਂ ਵਿੱਚ ਡੂੰਘੀ ਸਾਂਝ ਹੈ। ਉਨ੍ਹਾਂ ਲੋਕਾਂ ਨੂੰ ਭਾਈਚਾਰਾ ਕਾਇਮ ਰੱਖਣ, ਲੋੜਵੰਦਾਂ ਦੀ ਮਦਦ ਕਰਨ, ਧੀਆਂ ਦਾ ਸਤਿਕਾਰ ਕਰਨ ਅਤੇ ਵਾਤਾਵਰਣ ਦੀ ਰੱਖਿਆ ਕਰਨ ਦਾ ਸੱਦਾ ਦਿੱਤਾ।

ਸੈਣੀ ਨੇ ਕਿਹਾ ਕਿ 2047 ਤੱਕ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਕਿਸਾਨਾਂ, ਨੌਜਵਾਨਾਂ, ਵਿਦਿਆਰਥੀਆਂ, ਉੱਦਮੀਆਂ ਅਤੇ ਹਰ ਨਾਗਰਿਕ ਨੂੰ ਆਪਣੀ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਆਖਰੀ ਵਿਅਕਤੀ ਤੱਕ ਵਿਕਾਸ ਅਤੇ ਜਨ-ਕਲਿਆਣ ਦੀਆਂ ਸਹੂਲਤਾਂ ਪਹੁੰਚਾਉਣਾ ਹੈ।

ਉਨ੍ਹਾਂ ਕਿਹਾ ਕਿ ਜਨਸੇਵਾ ਸਰਕਾਰ ਦੀ ਸਭ ਤੋਂ ਵੱਡੀ ਪੂਜਾ ਹੈ ਅਤੇ ਆਖਰੀ ਵਿਅਕਤੀ ਦੇ ਚਿਹਰੇ ’ਤੇ ਮੁਸਕਾਨ ਲਿਆਉਣਾ ਹੀ ਸੁਸ਼ਾਸਨ ਦੀ ਅਸਲ ਸਫਲਤਾ ਹੈ। ਉਨ੍ਹਾਂ ਧਰਮ, ਜਾਤੀ, ਖੇਤਰ ਅਤੇ ਭਾਸ਼ਾ ਦੇ ਆਧਾਰ ’ਤੇ ਦੂਰੀਆਂ ਪੈਦਾ ਕਰਨ ਵਾਲੀ ਸੋਚ ਤੋਂ ਉੱਪਰ ਉੱਠ ਕੇ ਏਕਤਾ ਅਤੇ ਸਦਭਾਵਨਾ ਨਾਲ ਅੱਗੇ ਵਧਣ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande