ਪੰਜਾਬ ਦੇ 85 ਹਜ਼ਾਰ ਮੁਲਾਜ਼ਮਾਂ ਲਈ ਵੱਡਾ ਤੋਹਫ਼ਾ, ਡੀਏ 42 ਤੋਂ ਵਧਾ ਕੇ 60 ਫੀਸਦੀ ਕਰਨ ਦੀ ਸਿਫ਼ਾਰਸ਼
ਚੰਡੀਗੜ੍ਹ, 04 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਕਰੀਬ 85 ਹਜ਼ਾਰ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (ਡੀਏ) ਵਿੱਚ ਵੱਡੇ ਵਾਧੇ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਦਾ ਡੀਏ ਮੌਜੂਦਾ 42 ਫੀਸਦੀ ਤੋਂ
AAP Punjab President Aman Arora


ਚੰਡੀਗੜ੍ਹ, 04 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਕਰੀਬ 85 ਹਜ਼ਾਰ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (ਡੀਏ) ਵਿੱਚ ਵੱਡੇ ਵਾਧੇ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਦਾ ਡੀਏ ਮੌਜੂਦਾ 42 ਫੀਸਦੀ ਤੋਂ ਵਧਾ ਕੇ 60 ਫੀਸਦੀ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਸ ਨਾਲ ਇਸ ਸ਼੍ਰੇਣੀ ਦੇ ਮੁਲਾਜ਼ਮਾਂ ਦਾ ਡੀਏ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ ਹੋ ਜਾਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਉਦਯੋਗ ਤੇ ਵਣਜ ਮੰਤਰੀ ਅਮਨ ਅਰੋੜਾ ਅਤੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਦੀ ਤਿੰਨ ਮੈਂਬਰੀ ਕੈਬਨਿਟ ਸਬ-ਕਮੇਟੀ ਨੇ ਇਹ ਸਿਫ਼ਾਰਸ਼ ਕੀਤੀ ਹੈ। ਹੁਣ ਇਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਅੰਤਿਮ ਮਨਜ਼ੂਰੀ ਲਈ ਭੇਜਿਆ ਜਾਵੇਗਾ।

ਇਸ ਫੈਸਲੇ ਦਾ ਐਲਾਨ ਉਦਯੋਗ ਤੇ ਵਣਜ ਮੰਤਰੀ ਅਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਚੰਗੇ ਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਸਰਕਾਰ ਉਨ੍ਹਾਂ ਦੇ ਹੱਕਾਂ ਤੇ ਸਨਮਾਨ ਲਈ ਵਚਨਬੱਧ ਹੈ।

ਅਮਨ ਅਰੋੜਾ ਨੇ ਦੱਸਿਆ ਕਿ ਦਸੰਬਰ 2020 ਵਿੱਚ ਪੰਜਾਬ ਕੈਬਨਿਟ ਨੇ 17 ਜੁਲਾਈ 2020 ਤੋਂ ਬਾਅਦ ਹੋਈਆਂ ਭਰਤੀਆਂ ਲਈ ਤਨਖਾਹ ਸਕੇਲ ਅਤੇ ਮੈਟ੍ਰਿਕਸ ਨੂੰ ਕੇਂਦਰ ਸਰਕਾਰ ਦੇ 7ਵੇਂ ਪੇਅ ਕਮਿਸ਼ਨ ਦੇ ਪੈਟਰਨ ਅਨੁਸਾਰ ਕਰਨ ਦੀ ਮਨਜ਼ੂਰੀ ਦਿੱਤੀ ਸੀ। ਇਸ ਕਾਰਨ ਮੁਲਾਜ਼ਮਾਂ ਦੀਆਂ ਦੋ ਸ਼੍ਰੇਣੀਆਂ ਬਣ ਗਈਆਂ। 17 ਜੁਲਾਈ 2020 ਤੋਂ ਪਹਿਲਾਂ ਭਰਤੀ ਮੁਲਾਜ਼ਮ ਪੰਜਾਬ ਦੇ ਉੱਚ ਤਨਖਾਹ ਸਕੇਲ ਦਾ ਲਾਭ ਲੈ ਰਹੇ ਹਨ, ਜਦਕਿ ਇਸ ਤੋਂ ਬਾਅਦ ਭਰਤੀ ਮੁਲਾਜ਼ਮ ਕੇਂਦਰੀ ਤਨਖਾਹ ਪੈਟਰਨ ’ਤੇ ਹਨ ਅਤੇ ਉਨ੍ਹਾਂ ਨੂੰ ਹੁਣ ਤੱਕ 42 ਫੀਸਦੀ ਡੀਏ ਮਿਲ ਰਿਹਾ ਸੀ।

ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਈ ਅਹਿਮ ਕਾਡਰਾਂ ਵਿੱਚ ਮੁਲਾਜ਼ਮ ਪਹਿਲਾਂ ਹੀ ਕੇਂਦਰ ਸਰਕਾਰ ਦੇ ਹਮਰੁਤਬਾ ਕਰਮਚਾਰੀਆਂ ਨਾਲੋਂ 30 ਤੋਂ 70 ਫੀਸਦੀ ਤੱਕ ਵੱਧ ਤਨਖਾਹ ਲੈ ਰਹੇ ਹਨ। ਹਾਲਾਂਕਿ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਸਥਿਤੀ ਵੱਖਰੀ ਹੈ, ਕਿਉਂਕਿ ਉਨ੍ਹਾਂ ਦੀ ਸ਼ੁਰੂਆਤੀ ਤਨਖਾਹ ਕੇਂਦਰੀ 7ਵੇਂ ਪੇਅ ਕਮਿਸ਼ਨ ਦੇ ਪੈਟਰਨ ’ਤੇ ਅਧਾਰਤ ਹੈ।

ਸਰਕਾਰ ਮੁਤਾਬਕ ਇਸ ਫੈਸਲੇ ਨਾਲ ਅਧਿਆਪਕਾਂ, ਕਾਂਸਟੇਬਲਾਂ, ਕਲਰਕਾਂ, ਨਰਸਾਂ, ਸਿਹਤ ਕਾਮਿਆਂ, ਮੈਡੀਕਲ ਅਫਸਰਾਂ, ਪਟਵਾਰੀਆਂ ਅਤੇ ਜੂਨੀਅਰ ਇੰਜੀਨੀਅਰਾਂ ਸਮੇਤ ਕਰੀਬ 85 ਹਜ਼ਾਰ ਮੁਲਾਜ਼ਮਾਂ ਨੂੰ ਲਾਭ ਮਿਲੇਗਾ। ਇਨ੍ਹਾਂ ਵਿੱਚ 20,603 ਅਧਿਆਪਕ, 11,685 ਕਾਂਸਟੇਬਲ, 5,144 ਕਲਰਕ, 2,355 ਨਰਸਾਂ, 1,248 ਮੈਡੀਕਲ ਅਫਸਰ, 1,214 ਪਟਵਾਰੀ ਅਤੇ 1,129 ਜੂਨੀਅਰ ਇੰਜੀਨੀਅਰ ਸ਼ਾਮਲ ਹਨ।

ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਸਰਕਾਰ ਦਾ ਕੋਈ ਵੀ ਮੁਲਾਜ਼ਮ ਆਪਣੇ ਕੇਂਦਰੀ ਹਮਰੁਤਬਾ ਨਾਲੋਂ ਘੱਟ ਤਨਖਾਹ ਨਾ ਲਵੇ। ਉਨ੍ਹਾਂ ਵਿਰੋਧੀ ਧਿਰ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਕਾਂਗਰਸ ਅਤੇ ਭਾਜਪਾ ਤਨਖਾਹ ਬਰਾਬਰੀ ਦੀ ਗੱਲ ਕਰਦੀਆਂ ਹਨ ਤਾਂ ਉਨ੍ਹਾਂ ਨੂੰ ਆਪਣੇ ਸ਼ਾਸਿਤ ਸੂਬਿਆਂ ਦੇ ਮੁਲਾਜ਼ਮਾਂ ਲਈ ਵੀ ਕੇਂਦਰ ਦੇ ਬਰਾਬਰ ਤਨਖਾਹ ਅਤੇ ਭੱਤਿਆਂ ਦੀ ਮੰਗ ਕਰਨੀ ਚਾਹੀਦੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande