ਜਗਦੀਸ਼ ਮਿੱਤਲ ਦੇ ਦੇਹਾਂਤ ’ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਗਟਾਇਆ ਸ਼ੋਕ
ਚੰਡੀਗੜ੍ਹ, 04 ਸਤੰਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਜਗਾਧਰੀ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਸਿੱਧ ਸਮਾਜ ਸੇਵੀ ਅਤੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐਸਐਸ) ਦੇ ਸੀਨੀਅਰ ਪ੍ਰਚਾਰਕ ਸਵਰਗੀ ਜਗਦੀਸ਼ ਮਿੱਤਲ ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਨ
ਜਗਦੀਸ਼ ਮਿੱਤਲ ਦੇ ਦੇਹਾਂਤ ’ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਗਟਾਇਆ ਸ਼ੋਕ


ਚੰਡੀਗੜ੍ਹ, 04 ਸਤੰਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਜਗਾਧਰੀ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਸਿੱਧ ਸਮਾਜ ਸੇਵੀ ਅਤੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐਸਐਸ) ਦੇ ਸੀਨੀਅਰ ਪ੍ਰਚਾਰਕ ਸਵਰਗੀ ਜਗਦੀਸ਼ ਮਿੱਤਲ ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਨੇ ਸਵ. ਮਿੱਤਲ ਦੀ ਮ੍ਰਿਤਕ ਦੇਹ ’ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਅਤੇ ਦੁੱਖੀ ਪਰਿਵਾਰ ਨਾਲ ਮੁਲਾਕਾਤ ਕਰਕੇ ਹਮਦਰਦੀ ਪ੍ਰਗਟਾਈ। ਸਵ. ਜਗਦੀਸ਼ ਮਿੱਤਲ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ ਸੀ। ਸ਼ੁੱਕਰਵਾਰ ਨੂੰ ਗਮਗੀਨ ਮਾਹੌਲ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਗਦੀਸ਼ ਮਿੱਤਲ ਦਾ ਦੇਹਾਂਤ ਸਮਾਜ ਅਤੇ ਵੱਖ-ਵੱਖ ਸਮਾਜਿਕ ਤੇ ਵਿਦਿਅਕ ਸੰਸਥਾਵਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸਵ. ਮਿੱਤਲ ਨੇ ਆਪਣਾ ਜੀਵਨ ਸਮਾਜ ਸੇਵਾ, ਸਿੱਖਿਆ ਅਤੇ ਰਾਸ਼ਟਰ ਨਿਰਮਾਣ ਲਈ ਸਮਰਪਿਤ ਕੀਤਾ ਅਤੇ ਇਨ੍ਹਾਂ ਖੇਤਰਾਂ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਅਨਿਲ ਵਿਜ, ਵਿਧਾਇਕ ਘਣਸ਼ਿਆਮ ਦਾਸ ਅਰੋੜਾ, ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਬੰਤੋ ਕਟਾਰੀਆ, ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਮੁਕੇਸ਼ ਗਰਗ, ਸਾਬਕਾ ਕੈਬਨਿਟ ਮੰਤਰੀ ਕੰਵਰ ਪਾਲ ਗੁੱਜਰ, ਮੇਅਰ ਸੁਮਨ ਬਹਮਣੀ, ਚੇਅਰਮੈਨ ਰਾਕੇਸ਼ ਤਿਆਗੀ ਅਤੇ ਮੁੱਖ ਮੰਤਰੀ ਦੇ ਓ.ਐਸ.ਡੀ. ਭੋਪਾਲ ਖਦਰੀ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਲੋਕ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande