ਪਟਿਆਲਾ ’ਚ ਜ਼ਿਲ੍ਹਾ ਸਕੂਲ ਖੇਡਾਂ ’ਚ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ
ਪਟਿਆਲਾ, 04 ਸਤੰਬਰ (ਹਿੰ.ਸ.)| ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੀਆਂ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਅਗਵਾਈ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ
ਖਿਡਾਰੀ ਤਸਵੀਰ ਸਾਂਝੀ ਕਰਵਾਉਂਦੇ ਹੋਏ।


ਪਟਿਆਲਾ, 04 ਸਤੰਬਰ (ਹਿੰ.ਸ.)| ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੀਆਂ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਅਗਵਾਈ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਕਰਵਾਏ ਗਏ।

ਮੁਕਾਬਲਿਆਂ ਦੌਰਾਨ ਵੱਖ-ਵੱਖ ਉਮਰ ਵਰਗਾਂ ਦੀਆਂ ਟੀਮਾਂ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਅੰਡਰ-14 ਲੜਕੀਆਂ ਦੇ ਵਰਗ ਵਿੱਚ ਪਟਿਆਲਾ-1 ਜੋਨ ਨੇ ਪਹਿਲਾ ਸਥਾਨ, ਪਟਿਆਲਾ-2 ਜੋਨ ਨੇ ਦੂਜਾ ਅਤੇ ਪਟਿਆਲਾ-3 ਜੋਨ ਨੇ ਤੀਜਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਅੰਡਰ-17 ਵਰਗ ਵਿੱਚ ਪਟਿਆਲਾ-2 ਜੋਨ ਪਹਿਲੇ, ਪਟਿਆਲਾ-3 ਜੋਨ ਦੂਜੇ ਅਤੇ ਪਟਿਆਲਾ-1 ਜੋਨ ਤੀਜੇ ਸਥਾਨ ’ਤੇ ਰਿਹਾ। ਅੰਡਰ-19 ਵਰਗ ਵਿੱਚ ਪਟਿਆਲਾ-2 ਜੋਨ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਪਟਿਆਲਾ-3 ਜੋਨ ਨੇ ਦੂਜਾ ਅਤੇ ਪਟਿਆਲਾ-1 ਜੋਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਪੋਲੋ ਗਰਾਊਂਡ ਪਹੁੰਚ ਕੇ ਜੇਤੂ ਖਿਡਾਰਨਾਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ।

ਇਸ ਮੌਕੇ ਖੇਡ ਕਨਵੀਨਰ ਪ੍ਰਿੰਸੀਪਲ ਜੱਗਾ ਸਿੰਘ, ਅਮਰਜੋਤ ਸਿੰਘ, ਬਲਵਿੰਦਰ ਸਿੰਘ ਜੱਸਲ, ਅਮਨਦੀਪ ਕੌਰ, ਇੰਦੂ ਬਾਲਾ, ਪਰਮਜੀਤ ਕੌਰ, ਗੁਰਿੰਦਰ ਸਿੰਘ, ਲਖਵਿੰਦਰ ਕੌਰ, ਇਰਵਨਦੀਪ ਕੌਰ, ਗੁਰਮੀਤ ਸਿੰਘ ਕੋਚ, ਕੰਵਲਦੀਪ ਸਿੰਘ ਕੋਚ, ਰਮਣੀਕ ਅਹੂਜਾ ਕੋਚ, ਤੇਜਿੰਦਰ ਕੌਰ, ਹਰਵੀਰ ਕੌਰ, ਗੁਰਪ੍ਰੀਤ ਸਿੰਘ ਬਾਜਵਾ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਸਮੇਤ ਹੋਰ ਅਧਿਆਪਕ ਅਤੇ ਖੇਡ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande