ਫਰੀਦਕੋਟ ਪੁਲਿਸ ਵੱਲੋਂ 4 ਕਿਲੋ 29 ਗ੍ਰਾਮ ਹੈਰੋਇਨ ਬਰਾਮਦ, ਬਰੇਜ਼ਾ ਸਵਾਰ 4 ਮੁਲਜ਼ਮ ਗ੍ਰਿਫ਼ਤਾਰ
ਕੋਟਕਪੂਰਾ, 06 ਸਤੰਬਰ (ਹਿੰ.ਸ.)| ਫਰੀਦਕੋਟ ਜ਼ਿਲ੍ਹਾ ਪੁਲਿਸ ਦੇ ਸੀਆਈਏ ਸਟਾਫ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ 4 ਕਿਲੋ 29 ਗ੍ਰਾਮ ਹੈਰੋਇਨ ਬਰਾਮਦ ਕਰਕੇ ਬਰੇਜ਼ਾ ਕਾਰ ਸਵਾਰ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸੰਦੀਪ ਸਿ
ਸੀਆਈਏ ਫਰੀਦਕੋਟ ਦੇ ਦਫਤਰ ਦਾ ਬਾਹਰੀ ਦ੍ਰਿਸ਼।


ਕੋਟਕਪੂਰਾ, 06 ਸਤੰਬਰ (ਹਿੰ.ਸ.)| ਫਰੀਦਕੋਟ ਜ਼ਿਲ੍ਹਾ ਪੁਲਿਸ ਦੇ ਸੀਆਈਏ ਸਟਾਫ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ 4 ਕਿਲੋ 29 ਗ੍ਰਾਮ ਹੈਰੋਇਨ ਬਰਾਮਦ ਕਰਕੇ ਬਰੇਜ਼ਾ ਕਾਰ ਸਵਾਰ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ਼ ਸੀਪਾ ਵਾਸੀ ਮੁਕਤਸਰ ਜ਼ਿਲ੍ਹੇ ਦੇ ਪਿੰਡ ਹਰੀਕੇ ਕਲਾਂ, ਮਨਵੀਰ ਸਿੰਘ ਉਰਫ਼ ਹਨੀ ਵਾਸੀ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਖਾਰਾ, ਪ੍ਰਵੇਸ਼ ਵਾਸੀ ਕੋਟਕਪੂਰਾ ਦੇ ਅਮਨ ਨਗਰ ਅਤੇ ਵਾਸੂ ਬਿਰਲਾ ਵਾਸੀ ਨਾਨਕ ਨਗਰੀ ਵਜੋਂ ਹੋਈ ਹੈ।

ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਨੁਸਾਰ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਸੀਆਈਏ ਸਟਾਫ ਫਰੀਦਕੋਟ ਦੇ ਇੰਚਾਰਜ ਹਾਕਮ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ।

ਇਸ ਦੌਰਾਨ ਦੇਰ ਸ਼ਾਮ ਪੁਲਿਸ ਟੀਮ ਜਦੋਂ ਕੋਟਕਪੂਰਾ-ਮੁਕਤਸਰ ਰੋਡ ’ਤੇ ਪਿੰਡ ਖਾਰਾ ਸਥਿਤ ਇੱਕ ਬੰਦ ਪਏ ਪੈਟਰੋਲ ਪੰਪ ਦੀ ਖੰਡਰਨੁਮਾ ਇਮਾਰਤ ਨੇੜੇ ਪਹੁੰਚੀ ਤਾਂ ਉਥੇ ਇੱਕ ਬਰੇਜ਼ਾ ਕਾਰ ਖੜ੍ਹੀ ਦਿਖਾਈ ਦਿੱਤੀ। ਕਾਰ ਦੇ ਨੇੜੇ ਚਾਰ ਨੌਜਵਾਨ ਸ਼ੱਕੀ ਹਾਲਤ ਵਿੱਚ ਘੁੰਮ ਰਹੇ ਸਨ। ਪੁਲਿਸ ਟੀਮ ਨੂੰ ਆਪਣੀ ਵੱਲ ਆਉਂਦਾ ਦੇਖ ਕੇ ਚਾਰਾਂ ਨੇ ਤੁਰੰਤ ਕਾਰ ਵਿੱਚ ਸਵਾਰ ਹੋ ਕੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ।

ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਤੁਰੰਤ ਕਾਰ ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਕਾਰ ਵਿੱਚੋਂ 4 ਕਿਲੋ 29 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਨੇ ਚਾਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਹੈਰੋਇਨ ਦੀ ਸਪਲਾਈ ਦੇ ਸਰੋਤ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande