ਕਕਰਾਲਾ ਮਾਮਲੇ ’ਚ ਐੱਸਸੀ ਕਮਿਸ਼ਨ ਵੱਲੋਂ ਪਟਿਆਲਾ ਐੱਸਐੱਸਪੀ ਤੋਂ 15 ਦਿਨਾਂ ’ਚ ਜਵਾਬ ਦੇਣ ਦੇ ਹੁਕਮ
ਦਲਿਤ ਭਰਾਵਾਂ ਨਾਲ ਕਥਿਤ ਪੁਲਿਸ ਤਸ਼ੱਦਦ ਦਾ ਮਾਮਲਾ ਕਮਿਸ਼ਨ ਤੱਕ ਪਹੁੰਚਿਆ: ਪਰਮਜੀਤ ਸਿੰਘ ਕੈਂਥ ਚੰਡੀਗੜ੍ਹ, 06 ਸਤੰਬਰ (ਹਿੰ.ਸ.)| ਪਿੰਡ ਕਕਰਾਲਾ ਦੇ ਦੋ ਦਲਿਤ ਭਰਾਵਾਂ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਮਾਮਲੇ ਵਿੱਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪਟਿਆਲਾ ਦੇ ਐੱਸਐੱਸਪੀ ਤੋਂ 15 ਦਿਨਾਂ ਦੇ ਅੰ
ਕਕਰਾਲਾ ਮਾਮਲੇ ’ਚ ਐੱਸਸੀ ਕਮਿਸ਼ਨ ਵੱਲੋਂ ਪਟਿਆਲਾ ਐੱਸਐੱਸਪੀ ਤੋਂ 15 ਦਿਨਾਂ ’ਚ ਜਵਾਬ ਦੇਣ ਦੇ ਹੁਕਮ


ਦਲਿਤ ਭਰਾਵਾਂ ਨਾਲ ਕਥਿਤ ਪੁਲਿਸ ਤਸ਼ੱਦਦ ਦਾ ਮਾਮਲਾ ਕਮਿਸ਼ਨ ਤੱਕ ਪਹੁੰਚਿਆ: ਪਰਮਜੀਤ ਸਿੰਘ ਕੈਂਥ

ਚੰਡੀਗੜ੍ਹ, 06 ਸਤੰਬਰ (ਹਿੰ.ਸ.)| ਪਿੰਡ ਕਕਰਾਲਾ ਦੇ ਦੋ ਦਲਿਤ ਭਰਾਵਾਂ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਮਾਮਲੇ ਵਿੱਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪਟਿਆਲਾ ਦੇ ਐੱਸਐੱਸਪੀ ਤੋਂ 15 ਦਿਨਾਂ ਦੇ ਅੰਦਰ ਕਾਰਵਾਈ ਰਿਪੋਰਟ ਤਲਬ ਕੀਤੇ ਜਾਣ ਦਾ ਦਾਅਵਾ ਭਾਜਪਾ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਸੂਬਾ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੀਤਾ ਹੈ।

ਕੈਂਥ ਨੇ ਕਿਹਾ ਕਿ ਭਾਜਪਾ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ਦੇ ਦਖ਼ਲ ਤੋਂ ਬਾਅਦ ਪੀੜਤ ਪਰਿਵਾਰ ਦੀ ਸ਼ਿਕਾਇਤ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਤੱਕ ਪਹੁੰਚੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਪੁਲਿਸ ਤੋਂ ਕਾਰਵਾਈ ਸਬੰਧੀ ਰਿਪੋਰਟ ਮੰਗੀ ਹੈ।

ਕੈਂਥ ਮੁਤਾਬਕ ਕਮਿਸ਼ਨ ਨੇ ਸੰਵਿਧਾਨ ਦੇ ਆਰਟੀਕਲ 338 ਤਹਿਤ ਮਾਮਲੇ ਦੀ ਜਾਂਚ-ਪੜਤਾਲ ਸ਼ੁਰੂ ਕੀਤੀ ਹੈ। ਪਟਿਆਲਾ ਦੇ ਐੱਸਐੱਸਪੀ ਨੂੰ ਨੋਟਿਸ ਪ੍ਰਾਪਤ ਹੋਣ ਤੋਂ 15 ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਰਿਪੋਰਟ ਵਿੱਚ ਐੱਫਆਈਆਰ ਦਰਜ ਹੋਣ, ਲਗਾਈਆਂ ਗਈਆਂ ਧਾਰਾਵਾਂ, ਗ੍ਰਿਫ਼ਤਾਰੀਆਂ, ਚਾਰਜਸ਼ੀਟ ਜਾਂ ਅੰਤਿਮ ਰਿਪੋਰਟ ਅਤੇ ਪੀੜਤਾਂ ਨੂੰ ਦਿੱਤੇ ਮੁਆਵਜ਼ੇ ਸਮੇਤ ਹੋਰ ਵੇਰਵੇ ਮੰਗੇ ਜਾਣ ਦੀ ਗੱਲ ਕਹੀ ਗਈ ਹੈ।

ਕੈਂਥ ਨੇ ਕਿਹਾ ਕਿ ਕਮਿਸ਼ਨ ਵੱਲੋਂ ਮਾਮਲੇ ਦਾ ਨੋਟਿਸ ਲੈਣਾ ਗੰਭੀਰ ਮਾਮਲਾ ਹੈ ਅਤੇ ਹੁਣ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਆਪਣੀ ਕਾਰਵਾਈ ਸਬੰਧੀ ਸਪੱਸ਼ਟੀਕਰਨ ਦੇਣਾ ਪਵੇਗਾ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪੀੜਤ ਪਰਿਵਾਰ ਵੱਲੋਂ ਕੀਤੀ ਗਈ ਸ਼ਿਕਾਇਤ ਬੇਬੁਨਿਆਦ ਹੈ ਤਾਂ ਕਮਿਸ਼ਨ ਨੇ ਮਾਮਲੇ ਵਿੱਚ ਸੰਵਿਧਾਨਕ ਅਧਿਕਾਰਾਂ ਤਹਿਤ ਜਾਂਚ ਕਿਉਂ ਸ਼ੁਰੂ ਕੀਤੀ।

ਭਾਜਪਾ ਆਗੂ ਨੇ ਕਿਹਾ ਕਿ ਦਲਿਤ ਸਮਾਜ ਨਾਲ ਕਿਸੇ ਵੀ ਤਰ੍ਹਾਂ ਦਾ ਅਨਿਆਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੀੜਤ ਪਰਿਵਾਰ ਨੂੰ ਡਰਾਉਣ, ਦਬਾਉਣ ਜਾਂ ਕਥਿਤ ਤੌਰ ’ਤੇ ਝੂਠੇ ਮਾਮਲੇ ਵਿੱਚ ਫਸਾਉਣ ਦੀ ਕੋਈ ਵੀ ਕੋਸ਼ਿਸ਼ ਹੋਈ ਤਾਂ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਇਸ ਦੇ ਖ਼ਿਲਾਫ਼ ਆਵਾਜ਼ ਉਠਾਏਗਾ।

ਕੈਂਥ ਨੇ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਲੋੜੀਂਦੀ ਸੁਰੱਖਿਆ ਦਿੱਤੀ ਜਾਵੇ ਅਤੇ ਮਾਮਲੇ ਦੀ ਨਿਰਪੱਖ ਤੇ ਸਮਾਂਬੱਧ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਦੋਸ਼ ਸਾਬਤ ਹੁੰਦੇ ਹਨ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande