
ਪਟਿਆਲਾ, 06 ਸਤੰਬਰ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਭਰ ਵਿੱਚ ਚਲਾਏ ਜਾ ਰਹੇ ਦਸ ਦਿਨਾਂ ਸਫ਼ਾਈ ਮਹਾ ਅਭਿਆਨ ‘ਮਿਸ਼ਨ ਕਲੀਨ ਪੰਜਾਬ’ ਤਹਿਤ ਪਾਤੜਾਂ ਅਤੇ ਘੱਗਾ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਨਗਰ ਕੌਂਸਲ ਪਾਤੜਾਂ ਅਤੇ ਨਗਰ ਪੰਚਾਇਤ ਘੱਗਾ ਵੱਲੋਂ ਵੱਖ-ਵੱਖ ਜਨਤਕ ਥਾਵਾਂ, ਸੜਕਾਂ ਅਤੇ ਬਾਜ਼ਾਰਾਂ ਦੀ ਸਫ਼ਾਈ ਕਰਵਾਈ ਗਈ।ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਮੇਨ ਬਾਜ਼ਾਰ, ਸਰਵਿਸ ਰੋਡ, ਕਾਹਨਗੜ੍ਹ ਰੋਡ ਸਮੇਤ ਵੱਖ-ਵੱਖ ਮਾਰਕੀਟਾਂ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਸਫ਼ਾਈ ਸੇਵਕਾਂ ਨੇ ਸੜਕਾਂ ਅਤੇ ਜਨਤਕ ਥਾਵਾਂ ’ਤੇ ਪਿਆ ਕੂੜਾ-ਕਰਕਟ ਹਟਾਇਆ ਅਤੇ ਇਲਾਕੇ ਦੀ ਸਫ਼ਾਈ ਵਿਵਸਥਾ ਨੂੰ ਸੁਧਾਰਿਆ। ਇਸ ਮੌਕੇ ਸੈਨਟਰੀ ਇੰਸਪੈਕਟਰ ਨਰਿੰਦਰ ਸ਼ਰਮਾ, ਅਨੁਵਿੰਦਰ ਸਿੰਘ, ਸਮੂਹ ਐਮ.ਸੀ., ਨਗਰ ਕੌਂਸਲ ਦਾ ਸਟਾਫ਼ ਅਤੇ ਸਫ਼ਾਈ ਸੇਵਕ ਮੌਜੂਦ ਰਹੇ। ਸੀ.ਐਫ. ਮਨਪ੍ਰੀਤ ਸਿੰਘ ਅਤੇ ਮੋਟੀਵੇਟਰ ਲਵਪ੍ਰੀਤ ਸਿੰਘ ਤੇ ਵਿਸ਼ਾਲ ਕੁਮਾਰ ਨੇ ਵੀ ਮੁਹਿੰਮ ਵਿੱਚ ਸਹਿਯੋਗ ਦਿੱਤਾ।ਇਸੇ ਤਰ੍ਹਾਂ ਨਗਰ ਪੰਚਾਇਤ ਘੱਗਾ ਵੱਲੋਂ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਹਨੂਮਾਨ ਚੌਂਕ, ਗੁੱਗਾ ਮਾੜੀ ਰੋਡ ਅਤੇ ਬ੍ਰਾਹਮਣ ਮਾਜਰਾ ਰੋਡ ਵਿਖੇ ਵਿਸ਼ੇਸ਼ ਸਫ਼ਾਈ ਕਰਵਾਈ ਗਈ। ਸਫ਼ਾਈ ਸੇਵਕਾਂ ਵੱਲੋਂ ਕੂੜਾ-ਕਰਕਟ ਇਕੱਠਾ ਕਰਕੇ ਸੁਚੱਜੇ ਢੰਗ ਨਾਲ ਹਟਾਇਆ ਗਿਆ।ਇਸ ਮੌਕੇ ਮਨਜੀਤ ਸਿੰਘ, ਮੋਟੀਵੇਟਰ ਕੁਲਦੀਪ ਸਿੰਘ, ਐਮ.ਸੀ. ਅਮਨਦੀਪ ਸਿੰਘ, ਜਸਪਾਲ ਸਿੰਘ, ਸੁਰਜੀਤ ਰਾਮ ਸ਼ਰਮਾ, ਭੁਪਿੰਦਰ ਸਿੰਘ ਅਤੇ ਦਰਸ਼ਨ ਸਿੰਘ ਸਮੇਤ ਸਮੂਹ ਐਮ.ਸੀ., ਸਟਾਫ਼ ਅਤੇ ਸਫ਼ਾਈ ਸੇਵਕ ਹਾਜ਼ਰ ਸਨ।ਨਗਰ ਕੌਂਸਲ ਪਾਤੜਾਂ ਅਤੇ ਨਗਰ ਪੰਚਾਇਤ ਘੱਗਾ ਦੇ ਨੁਮਾਇੰਦਿਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਅਤੇ ਸਫ਼ਾਈ ਕਰਮਚਾਰੀਆਂ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਹੀ ਸ਼ਹਿਰਾਂ ਨੂੰ ਸਾਫ਼, ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH