ਫਰੀਦਕੋਟ ’ਚ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਜਾਰੀ, 21 ਕਿਸਾਨਾਂ ਨੇ ਦਿੱਤੀਆਂ ਗ੍ਰਿਫ਼ਤਾਰੀਆਂ
ਫਰੀਦਕੋਟ, 07 ਸਤੰਬਰ (ਹਿੰ.ਸ.)| ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਚਲਾਇਆ ਜਾ ਰਿਹਾ ਜੇਲ੍ਹ ਭਰੋ ਅੰਦੋਲਨ ਸੋਮਵਾਰ ਨੂੰ ਵੀ ਜਾਰੀ ਰਿਹਾ। ਅੰਦੋਲਨ ਤਹਿਤ 21 ਕਿਸਾਨਾਂ ਦਾ ਜਥਾ ਮਿੰਨੀ ਸਕੱਤਰੇਤ ਵਿਖੇ ਪਹੁੰਚਿਆ, ਜਿੱਥੇ ਕਿਸਾਨਾਂ ਨੇ ਆਪਣੀਆਂ ਗ੍ਰਿਫ਼ਤਾਰੀਆਂ ਦਿੱਤੀਆ
ਪ੍ਰਦਰਸ਼ਨ ਕਰਦੇ ਹੋਏ ਕਿਸਾਨ।


ਫਰੀਦਕੋਟ, 07 ਸਤੰਬਰ (ਹਿੰ.ਸ.)| ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਚਲਾਇਆ ਜਾ ਰਿਹਾ ਜੇਲ੍ਹ ਭਰੋ ਅੰਦੋਲਨ ਸੋਮਵਾਰ ਨੂੰ ਵੀ ਜਾਰੀ ਰਿਹਾ। ਅੰਦੋਲਨ ਤਹਿਤ 21 ਕਿਸਾਨਾਂ ਦਾ ਜਥਾ ਮਿੰਨੀ ਸਕੱਤਰੇਤ ਵਿਖੇ ਪਹੁੰਚਿਆ, ਜਿੱਥੇ ਕਿਸਾਨਾਂ ਨੇ ਆਪਣੀਆਂ ਗ੍ਰਿਫ਼ਤਾਰੀਆਂ ਦਿੱਤੀਆਂ। ਪੁਲਿਸ ਨੇ ਲੋੜੀਂਦੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਸਾਰੇ ਕਿਸਾਨਾਂ ਨੂੰ ਜੇਲ੍ਹ ਭੇਜ ਦਿੱਤਾ।

ਕਿਸਾਨ ਜਥੇਬੰਦੀ ਵੱਲੋਂ ਲੈਂਡ ਮੋਰਟਗੇਜ ਬੈਂਕਾਂ ਵਿੱਚ ਕਮਰਸ਼ੀਅਲ ਬੈਂਕਾਂ ਦੀ ਤਰਜ਼ ’ਤੇ ਓਟੀਐੱਸ (ਵਨ ਟਾਈਮ ਸੈਟਲਮੈਂਟ) ਸਕੀਮ ਲਾਗੂ ਕਰਨ, ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣ ਅਤੇ ਸ਼ੰਭੂ-ਖਨੌਰੀ ਬਾਰਡਰ ’ਤੇ ਅੰਦੋਲਨ ਦੌਰਾਨ ਕਿਸਾਨਾਂ ਦੇ ਸਾਮਾਨ ਨੂੰ ਹੋਏ ਨੁਕਸਾਨ ਦੀ ਭਰਪਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ।

ਗ੍ਰਿਫ਼ਤਾਰੀ ਦੇਣ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ, ਉਦੋਂ ਤੱਕ ਗ੍ਰਿਫ਼ਤਾਰੀਆਂ ਦੇਣ ਦਾ ਸਿਲਸਿਲਾ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਆਗੂਆਂ ਨੇ ਕਿਹਾ ਕਿ ਜੇਲ੍ਹ ਜਾਣ ਨਾਲ ਕਿਸਾਨਾਂ ਦਾ ਹੌਸਲਾ ਘੱਟ ਨਹੀਂ ਹੋਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ’ਤੇ ਤੁਰੰਤ ਗੱਲਬਾਤ ਕਰਕੇ ਹੱਲ ਕੱਢਣ ਦੀ ਮੰਗ ਕੀਤੀ।

ਕਿਸਾਨ ਆਗੂ ਇੰਦਰਜੀਤ ਸਿੰਘ ਘਨੀਆਂ ਨੇ ਦੱਸਿਆ ਕਿ 9 ਸਤੰਬਰ ਨੂੰ ਫਰੀਦਕੋਟ ਵਿੱਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਸਮੇਤ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਣਗੇ। ਪ੍ਰਦਰਸ਼ਨ ਦੌਰਾਨ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਦਾ ਐਲਾਨ ਵੀ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande