ਪ੍ਰੋਜੈਕਟ ਜੀਵਨ ਜੋਤ 2.0 ਦੇ ਸਾਰਥਕ ਨਤੀਜੇ, 18 ਬੱਚਿਆਂ ਨੂੰ ਭਿੱਖਿਆ ਤੋਂ ਹਟਾ ਕੇ ਸਿੱਖਿਆ ਨਾਲ ਜੋੜਿਆ
ਬਾਲ ਭਿੱਖਿਆ ਖ਼ਿਲਾਫ਼ ਫਾਜ਼ਿਲਕਾ ਵਿੱਚ ਲਗਾਤਾਰ ਚੈਕਿੰਗ; ਲੋਕਾਂ ਨੂੰ 1098 ’ਤੇ ਸੂਚਨਾ ਦੇਣ ਦੀ ਅਪੀਲਫਾਜ਼ਿਲਕਾ, 09 ਸਤੰਬਰ (ਹਿੰ.ਸ.)| ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਨੁਸਾਰ ਫਾਜ਼ਿਲਕਾ ਜ਼ਿਲ
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਜਾਣਕਾਰੀ ਦਿੰਦੇ ਹੋਏ।


ਬਾਲ ਭਿੱਖਿਆ ਖ਼ਿਲਾਫ਼ ਫਾਜ਼ਿਲਕਾ ਵਿੱਚ ਲਗਾਤਾਰ ਚੈਕਿੰਗ; ਲੋਕਾਂ ਨੂੰ 1098 ’ਤੇ ਸੂਚਨਾ ਦੇਣ ਦੀ ਅਪੀਲਫਾਜ਼ਿਲਕਾ, 09 ਸਤੰਬਰ (ਹਿੰ.ਸ.)| ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਨੂੰ ਖ਼ਤਮ ਕਰਨ ਲਈ ਪ੍ਰੋਜੈਕਟ ‘ਜੀਵਨ ਜੋਤ 2.0’ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਬ-ਡਵੀਜ਼ਨ ਪੱਧਰੀ ਟੀਮਾਂ ਦੇ ਸਹਿਯੋਗ ਨਾਲ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਸਮੇਤ ਟੀਮ ਵੱਲੋਂ ਗਊਸ਼ਾਲਾ ਰੋਡ, ਬੱਸ ਸਟੈਂਡ, ਘੰਟਾ ਘਰ ਚੌਕ, ਰੇਲਵੇ ਸਟੇਸ਼ਨ ਰੋਡ, ਸਬਜ਼ੀ ਮੰਡੀ, ਸ਼ਾਸਤਰੀ ਚੌਕ, ਨਹਿਰੂ ਪਾਰਕ ਅਤੇ ਮੇਨ ਬਾਜ਼ਾਰ ਸਮੇਤ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ। ਇਸ ਦੌਰਾਨ ਛੋਟੀ ਉਮਰ ਦੇ ਬੱਚਿਆਂ ਨੂੰ ਭਿੱਖਿਆ ਮੰਗਦੇ ਪਾਇਆ ਗਿਆ, ਜਿਨ੍ਹਾਂ ਵਿੱਚੋਂ ਕੁਝ ਬੱਚਿਆਂ ਨੂੰ ਉਨ੍ਹਾਂ ਦੀਆਂ ਮਾਵਾਂ ਵੱਲੋਂ ਗੋਦ ਵਿੱਚ ਚੁੱਕ ਕੇ ਭਿੱਖਿਆ ਮੰਗਵਾਈ ਜਾ ਰਹੀ ਸੀ।ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ, ਬਾਲ ਸੁਰੱਖਿਆ ਅਫ਼ਸਰ ਰਣਵੀਰ ਕੌਰ, ਕੌਸ਼ਲ ਅਤੇ ਅਜੈ ਸ਼ਰਮਾ ਵੱਲੋਂ ਬੱਚਿਆਂ ਦੀਆਂ ਮਾਤਾਵਾਂ ਦੀ ਕਾਊਂਸਲਿੰਗ ਕੀਤੀ ਗਈ। ਇਸ ਤੋਂ ਬਾਅਦ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ, ਤਾਂ ਜੋ ਉਨ੍ਹਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਅਗਲੀ ਕਾਰਵਾਈ ਕੀਤੀ ਜਾ ਸਕੇ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਸਾਲ 2026 ਦੌਰਾਨ ਹੁਣ ਤੱਕ ਕੁੱਲ 18 ਬੱਚਿਆਂ ਨੂੰ ਬਾਲ ਭਿੱਖਿਆ ਤੋਂ ਹਟਾ ਕੇ ਸਿੱਖਿਆ ਨਾਲ ਜੋੜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਚੈਕਿੰਗਾਂ ਦਾ ਮਕਸਦ ਬੱਚਿਆਂ ਨੂੰ ਭਿੱਖਿਆ ਤੋਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਉਮਰ ਅਨੁਸਾਰ ਸਕੂਲ ਵਿੱਚ ਦਾਖ਼ਲ ਕਰਵਾਉਣਾ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦਿਵਾਉਣਾ ਹੈ।ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਨੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭਿੱਖਿਆ ਨਾ ਮੰਗਵਾਈ ਜਾਵੇ ਅਤੇ ਨਾ ਹੀ ਉਨ੍ਹਾਂ ਤੋਂ ਮਜ਼ਦੂਰੀ ਕਰਵਾਈ ਜਾਵੇ। ਜੇਕਰ ਕੋਈ ਬੱਚਾ ਭਿੱਖਿਆ ਮੰਗਦਾ ਮਿਲਦਾ ਹੈ ਤਾਂ ਇਸ ਦੀ ਸੂਚਨਾ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਤੀਜੀ ਮੰਜ਼ਿਲ, ਡੀਸੀ ਦਫ਼ਤਰ ਫਾਜ਼ਿਲਕਾ ਜਾਂ ਚਾਇਲਡ ਹੈਲਪਲਾਈਨ ਨੰਬਰ 1098 ’ਤੇ ਦਿੱਤੀ ਜਾ ਸਕਦੀ ਹੈ। ਟੀਮ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਬਾਲ ਭਿੱਖਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਨ ਦੇ ਯਤਨਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande