क्षेत्रीय

Blog single photo

ਰਿਕਾਰਡ ਦੀ ਜਾਂਚ ਤੋਂ ਬਾਅਦ ਮਾਰਕੀਟ ਕਮੇਟੀ, ਬਟਾਲਾ ਦਾ ਸੈਕਟਰੀ ਮੁਅੱਤਲ

15/10/2019

ਰਿਕਾਰਡ ਦੀ ਜਾਂਚ ਤੋਂ ਬਾਅਦ ਮਾਰਕੀਟ ਕਮੇਟੀ, ਬਟਾਲਾ ਦਾ ਸੈਕਟਰੀ ਮੁਅੱਤਲ

ਚੰਡੀਗੜ੍ਹ,15 ਅਕਤੂਬਰ (ਹਿੰ.ਸ.)। ਝੋਨੇ ਦੀ ਖਰੀਦ ਪ੍ਰਕਿਰਿਆ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਬਾਅਦ ਮਾਰਕੀਟ ਕਮੇਟੀ, ਬਟਾਲਾ ਦੇ ਸੈਕਟਰੀ ਦੀਆਂ ਸੇਵਾਵਾਂ ਮੁਅੱਤਲ ਕੀਤੀਆਂ ਗਈਆਂ ਹਨ। ਇਹ ਕਾਰਵਾਈ ਮਾਰਕੀਟ ਕਮੇਟੀ ਬਟਾਲਾ ਵਿਖੇ ਰਿਕਾਰਡ ਦੀ ਚੈਕਿੰਗ ਦੇ ਅਧਾਰ 'ਤੇ ਕੀਤੀ ਗਈ ਹੈ, ਜਿਥੇ ਵਿਸ਼ੇਸ਼ ਟੀਮ ਵੱਲੋਂ ਜਾਂਚ ਦੌਰਾਨ ਝੋਨੇ ਦੀ ਖਰੀਦ ਵਿਚ ਬੇਨਿਯਮੀਆਂ ਪਾਈਆਂ ਗਈਆਂ।
ਇਸ ਸਬੰਧੀ ਬੁਲਾਰੇ ਨੇ ਕਿਹਾ ਕਿ ਮੰਡੀ ਬੋਰਡ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮਾਂ ਵੱਲੋਂ ਮਾਰਕੀਟ ਕਮੇਟੀ ਬਟਾਲਾ ਅਤੇ ਜੰਡਿਆਲਾ ਗੁਰੂ, ਅੰਮ੍ਰਿਤਸਰ ਵਿਖੇ ਗੇਹੜੀ ਦੇ ਰਿਕਾਰਡ ਦੀ ਡੁੰਘਾਈ ਨਾਲ ਜਾਂਚ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਆੜਤੀਆਂ ਵੱਲੋਂ ਮਾਰਕੀਟ ਕਮੇਟੀ ਦੇ ਸਟਾਫ ਨਾਲ ਮਿਲ ਕੇ ਕਿਸਾਨਾਂ ਤੋਂ ਘੱਟ ਕੀਮਤ 'ਤੇ ਝੋਨੇ ਦੀ ਖਰੀਦ ਕਰਕੇ ਖਰੀਦ ਏਜੰਸੀਆਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 'ਤੇ ਵੇਚਿਆ ਗਿਆ। ਇਸ ਸਬੰਧੀ ਸਮੁੱਚਾ ਰਿਕਾਰਡ ਜ਼ਬਤ ਕਰ ਲਿਆ ਗਿਆ ਹੈ ਅਤੇ ਘੱਟ ਕੀਮਤ 'ਤੇ ਖਰੀਦਿਆਂ ਝੋਨਾ ਵੱਖ-ਵੱਖ ਸ਼ੈਲਰਾਂ ਨੂੰ ਭੇਜ ਦਿੱਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਹਨਾਂ ਸਪੱਸ਼ਟ ਕਰਦਿਆਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਡਿਊਟੀ ਵਿੱਚ ਕੁਤਾਹੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖ਼ਸਿਆ ਨਹੀਂ ਜਾਵੇਗਾ।
ਹਿੰਦੂਸਥਾਨ ਸਮਾਚਾਰ/ਸੰਜੀਵ/ ਨਰਿੰਦਰ ਜੱਗਾ 


 
Top