क्षेत्रीय

Blog single photo

ਪੁੱਤ ਨੇ ਪਿਓ ਨੂੰ ਮਾਰੀ ਗੋਲੀ, ਹਾਲਤ ਗੰਭੀਰ

15/10/2019

ਪੁੱਤ ਨੇ ਪਿਓ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਚੰਡੀਗੜ੍ਹ,15 ਅਕਤੂਬਰ (ਹਿੰ.ਸ.)। ਪੰਜਾਬ ਦੇ ਗੁਰਦਾਸਪੁਰ ਵਿੱਚ ਹਲਕਾ ਬਟਾਲਾ ਦੇ ਪਿੰਡ ਤਲਵੰਡੀ ਗੋਰਾਇਆਂ 'ਚ ਪਿਓ ਨੂੰ ਅਣਬਣ ਦੇ ਚੱਲਦਿਆਂ ਪੁੱਤ ਨੇ ਗੋਲੀ ਮਾਰ ਦਿੱਤੀ। ਜਿਸ ਕਾਰਨ ਪਿਓ ਗੰਭੀਰ ਹਾਲਤ ਵਿੱਚ ਹਸਪਤਾਲ ਇਲਾਜ ਅਧੀਨ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਲੜਕੇ ਗੋਪੀ ਦੀ ਆਪਣੇ ਪਿਤਾ ਨਾਲ ਅਣਬਣ ਰਹਿੰਦੀ ਸੀ। ਮੰਗਲਵਾਰ ਦੁਪਹਿਰ ਉਨ੍ਹਾਂ ਵਿਚਾਲੇ ਫਿਰ ਤੋਂ ਬਹਿਸ ਹੋ ਗਈ। ਇਸ ਤੋਂ ਗੁੱਸੇ ਵਿੱਚ ਆਏ ਗੋਪੀ ਰਾਈਫਲ ਨਾਲ ਪਿਤਾ ਸਤਿਨਾਮ ਸਿੰਘ 'ਤੇ ਗੋਲੀ ਚਲਾ ਦਿੱਤੀ, ਗੋਲੀ ਉਸਦੀ ਲੱਤ ਵਿੱਚ ਜਾ ਲੱਗੀ। ਗੋਲੀ ਦੀ ਆਵਾਜ ਸੁਣਕੇ ਸਤਨਾਮ ਸਿੰਘ ਨੂੰ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਇਲਾਜ ਦੇ ਲਈ ਸਿਵਲ ਹਸਪਤਾਲ ਭਰਤੀ ਕਰਵਾ ਦਿੱਤਾ। ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ/ਸੰਜੀਵ/ ਨਰਿੰਦਰ ਜੱਗਾ 


 
Top