राष्ट्रीय

Blog single photo

ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਪ੍ਰਸਾਸ਼ਨ ਚੌਕਸ

15/10/2019

ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਪ੍ਰਸਾਸ਼ਨ ਚੌਕਸ

ਚੰਡੀਗੜ੍ਹ,15 ਅਕਤੂਬਰ (ਹਿੰ.ਸ.)। ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਪੁਲਿਸ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਧਮਕੀ ਭਰੇ ਪੱਤਰ ਵਿੱਚ ਹਾਈਕੋਰਟ ਦੇ ਨਾਲ ਨਾਲ ਪੰਜਾਬ ਅਤੇ ਹਰਿਆਣਾ ਸਕੱਤਰੇਤ ਨੂੰ ਵੀ ਬੰਬ ਦੇ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸਨੂੰ ਗੰਭੀਰਤਾ ਨਾਲ ਲੈਂਦੇ ਹੋਏ ਚੰਡੀਗੜ੍ਹ ਪੁਲਿਸ ਨੇ ਹਾਈਕੋਰਟ ਅਤੇ ਸਕੱਤਰੇਤ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਮੰਗਲਵਾਰ ਨੂੰ ਚੰਡੀਗੜ੍ਹ ਦੀ ਐਸਐਸਪੀ ਨਿਲਾਬਰੀ ਜੰਗਦਲੇ ਅਤੇ ਡੀਐਸਪੀ ਆਪ੍ਰੇਸ਼ਨ ਸੈਲ ਰਾਮ ਗੋਪਾਲ ਨੇ ਸਕੱਤਰੇਤ ਅਤੇ ਹਾਈਕੋਰਟ ਵਿੱਚ ਸੁਰੱਖਿਆ ਵਿਵਸਥਾ ਦਾ ਜਾਇਜਾ ਲਿਆ ਅਤੇ ਹਾਈਕੋਰਟ ਬਾਰ ਐਸੋਸੀਏਸ਼ਨ 'ਤੇ ਸਕੱਤਰੇਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਧਮਕੀ ਭਰੇ ਪੱਤਰ ਵਿੱਚ 16 ਅਕਤੂਬਰ ਦਾ ਜ਼ਿਕਰ ਕੀਤਾ ਗਿਆ ਹੈ। ਐਸਐਸਪੀ ਨਿਲਾਬੰਰੀ ਜਗਦਲੇ ਨੇ ਦੱਸਿਆ ਕਿ ਇਹ ਪੱਤਰ ਕਿਸੇ ਦੀ ਸ਼ਰਾਰਤ ਲੱਗ ਰਹੀ ਹੈ, ਪਰੰਤੂ ਫਿਲਹਾਲ ਪੱਤਰ ਨੂੰ ਵੈਰੀਫਾਈ ਕੀਤਾ ਜਾ ਰਿਹਾ ਹੈ। ਧਮਕੀ ਪੱਤਰ ਦੋ-ਤਿੰਨ ਦਿਨ ਪਹਿਲਾਂ ਚੰਡੀਗੜ੍ਹ ਪੁਲਿਸ ਨੂੰ ਮਿਲਿਆ ਸੀ, ਜਿਸ ਵਿੱਚ 16 ਅਕਤੂਬਰ ਦੇ ਲਈ ਧਮਕੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਤਿਓਹਾਰੀ ਦਿਨਾਂ ਵਿੱਚ ਇਸ ਤਰ੍ਹਾਂ ਦੀ ਧਮਕੀ ਭਰੇ ਪੱਤਰ ਅਤੇ ਕਾਲ ਆਉਂਦੇ ਹਨ, ਪਰ ਫਿਰ ਵੀ ਸੁਰੱਖਿਆ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਗੌਰਤਲਬ ਹੈ ਕਿ ਹਾਈਕੋਰਟ ਵਿੱਚ ਹਰ ਰੋਜ਼ ਸੈਂਕੜੇ ਲੋਕ ਪਹੁੰਚਦੇ ਹਨ। ਹਾਈਕੋਰਟ ਦੇ ਪੰਜਾਂ ਗੇਟਾਂ 'ਤੇ ਸੁਰੱਖਿਆ ਬਲ ਤੈਨਾਇਤ ਰਹਿੰਦੇ ਹਨ।
ਹਿੰਦੂਸਥਾਨ ਸਮਾਚਾਰ/ਸੰਜੀਵ/ਨਰਿੰਦਰ ਜੱਗਾ


 
Top