व्यापार

Blog single photo

ਪੰਜਾਬ 'ਚ 17 ਲੱਖ ਤੋਂ ਵੱਧ ਮੀਟਰਕ ਝੋਨੇ ਦੀ ਹੋਈ ਖਰੀਦ

15/10/2019

ਪੰਜਾਬ 'ਚ 17 ਲੱਖ ਤੋਂ ਵੱਧ ਮੀਟਰਕ ਝੋਨੇ ਦੀ ਹੋਈ ਖਰੀਦ

ਸ਼ੈਲਰ ਮਾਲਕਾਂ ਨਾਲ ਨਿਯਮਤ ਅਲਾਟਮੈਂਟ ਅਤੇ ਸਮਝੌਤੇ ਜਾਰੀ 
ਚੰਡੀਗੜ੍ਹ,15 ਅਕਤੂਬਰ (ਹਿੰ.ਸ.)। ਸੂਬੇ ਭਰ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦਿੱਤੀ।
ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਬਾਰੇ ਬੁਲਾਰੇ ਨੇ ਦੱਸਿਆ ਕਿ 14 ਅਕਤੂਬਰ ਤੱਕ 17.13 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 1661272 ਮੀਟ੍ਰਿਕ ਟਨ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 51307 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ ਪਨਗ੍ਰੇਨ ਵੱਲੋਂ 651652 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 442903 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 314262 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 219926 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵਲੋਂ 32529 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
ਲਿਫਟਿੰਗ ਦੇ ਅੰਕੜਿਆਂ ਦਾ ਉਨ੍ਹਾਂ ਕਿਹਾ ਕਿ 72 ਘੰਟਿਆਂ ਦੀ ਸਮਾਂ ਸੀਮਾ ਦੇ ਮੁਕਾਬਲੇ ਝੋਨੇ ਦੀ ਲਿਫਟਿੰਗ ਪ੍ਰਤੀਸ਼ਤਤਾ ਅਨੁਸਾਰ 11 ਅਕਤੂਬਰ ਤੱਕ ਕੁੱਲ ਆਮਦ ਦੀ 43 ਫੀਸਦੀ ਤੋਂ ਵੱਧ ਲਿਫਟਿੰਗ ਕਰ ਲਈ ਗਈ ਹੈ।
ਹਿੰਦੂਸਥਾਨ ਸਮਾਚਾਰ/ਸੰਜੀਵ/ ਨਰਿੰਦਰ ਜੱਗਾ 


 
Top