क्षेत्रीय

Blog single photo

ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ

15/10/2019

ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ

ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਅਨਿੰਦਿਤਾ ਮਿੱਤਰਾ
ਚੰਡੀਗੜ੍ਹ,15 ਅਕਤੂਬਰ (ਹਿੰ.ਸ.)। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਗੁਰੂ ਸਾਹਿਬ ਨਾਲ ਸਬੰਧਤ ਅਸਥਾਨਾਂ ਉੱਪਰ ਵਿਸ਼ਵ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ।
ਉਹ ਅੱਜ ਸੁਲਤਾਨਪੁਰ ਲੋਧੀ ਵਿਖੇ 1 ਤੋਂ 12 ਨਵੰਬਰ ਤੱਕ ਕਰਵਾਏ ਜਾ ਰਹੇ ਡਿਜੀਟਲ ਮਿਊਜ਼ੀਅਮ ਅਤੇ ਆਵਾਜ਼ ਤੇ ਰੋਸ਼ਨੀ ਪ੍ਰੋਗਰਾਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਸਨ। ਉਨ੍ਹਾਂ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਦੌਰਾਨ ਦੇਸ਼ ਭਰ ਤੋਂ ਆਉਣ ਵਾਲੇ ਪੱਤਰਕਾਰਾਂ ਦੀ ਸਹੂਲਤ ਲਈ ਮੀਡੀਆ ਸੈਂਟਰ ਦੀ ਸਥਾਪਨਾ, ਮੀਡੀਆ ਕਰਮੀਆਂ ਦੀ ਰਿਹਾਇਸ਼ ਅਤੇ ਸ਼ਨਾਖਤੀ ਪਾਸ ਬਣਾਉਣ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਪਵਿੱਤਰ ਬੇਈਂ ਦੇ ਕੰਢੇ ਸਥਾਪਿਤ ਕੀਤੇ ਗਏ ਮੁੱਖ ਪੰਡਾਲ ਨੇੜੇ ਕਰਵਾਏ ਜਾਣ ਵਾਲੇ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਦਾਸੀਆਂ ਅਤੇ ਫਲਸਫ਼ੇ ਤੋਂ ਲੋਕਾਈ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ ਇਹ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜੋ ਕਿ 10 ਫਰਵਰੀ 2020 ਤੱਕ ਜਾਰੀ ਰਹਿਣਗੇ।
ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਅਤਿ-ਆਧੁਨਿਕ ਤਕਨੀਕਾਂ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ 10 ਹਜਾਰ ਲੋਕਾਂ ਦੇ ਬੈਠਣ ਦਾ ਇੰਤਜ਼ਾਮ ਕੀਤਾ ਗਿਆ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਿਜੀਟਲ ਮਿਊਜ਼ੀਅਮ ਅਤੇ ਆਵਾਜ਼ ਤੇ ਰੋਸ਼ਨੀ ਪ੍ਰੋਗਰਾਮਾਂ ਵਿਚ ਪਰਿਵਾਰਾਂ ਸਮੇਤ ਵੱਧ-ਚੜ• ਕੇ ਸ਼ਿਰਕਤ ਕਰਨ।
ਹਿੰਦੂਸਥਾਨ ਸਮਾਚਾਰ/ਸੰਜੀਵ/ ਨਰਿੰਦਰ ਜੱਗਾ 


 
Top